ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਲਈ ਕੈਂਪ ਜਾਰੀ: ਐੱਸ ਡੀ ਐੱਮ
ਐੱਸ ਡੀ ਐੱਮ ਮਹਿਲ ਕਲਾਂ ਨੇ ਵੱਖ ਵੱਖ ਕੈਂਪਾਂ ਦਾ ਲਿਆ ਜਾਇਜ਼ਾ

ਮਹਿਲ ਕਲਾਂ 21 ਮਾਰਚ ( ਸੂਤਰ

ਪੰਜਾਬ ਸਰਕਾਰ ਵਲੋਂ ਪ੍ਰਤੀ ਪਰਿਵਾਰ 10 ਲੱਖ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਲਈ ਚਲਾਈ ਜਾ ਰਹੀ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਜਾਰੀ ਹਨ।


ਇਸ ਤਹਿਤ ਐੱਸ ਡੀ ਐੱਮ ਮਹਿਲ ਕਲਾਂ ਸ੍ਰੀਮਤੀ ਕ੍ਰਿਤਿਕਾ ਗੋਇਲ ਨੇ ਤਹਿਸੀਲ ਮਹਿਲ ਕਲਾਂ ਵਿੱਚ ਚੱਲ ਰਹੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਕੇ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਸਟਾਫ਼ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਓਹਨਾਂ ਕਿਹਾ ਕਿ ਕੈਂਪਾਂ ਵਿਚ ਆਮ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ।

ਓਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਯੋਜਨਾ ਤਹਿਤ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਵਲ ਹਸਪਤਾਲ ਬਰਨਾਲਾ, ਸਬ-ਡਵਿਜ਼ਨਲ ਹਸਪਤਾਲ ਤਪਾ, ਸੀ.ਐਚ.ਸੀ ਧਨੌਲਾ, ਸੀ.ਐਚ.ਸੀ ਮਹਿਲ ਕਲਾਂ, ਸੀ.ਐਚ.ਸੀ ਭਦੌੜ, ਸੀ.ਐਚ.ਸੀ ਚੰਨਣਵਾਲ ਤੋਂ ਇਲਾਵਾ ਪ੍ਰਾਈਵੇਟ ਹਸਪਤਾਲ ਸੂਚੀਬੱਧ ਕੀਤੇ ਗਏ ਹਨ।

ਓਹਨਾਂ ਕਿਹਾ ਕਿ ਜ਼ਿਲ੍ਹੇ ਅਤੇ ਸਬ ਡਿਵੀਜ਼ਨ ਵਿੱਚ ਰੋਜ਼ਾਨਾ 21 ਥਾਵਾਂ ਉੱਤੇ ਕੈਂਪ ਚੱਲ ਰਹੇ ਹਨ ਅਤੇ ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿਚ ਵੀ ਕਾਰਡ ਬਣਾਏ ਜਾ ਰਹੇ ਹਨ। ਓਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਰਜਿਸਟ੍ਰੇਸ਼ਨ ਲਈ ਪਰਿਵਾਰ ਦੇ ਸਾਰੇ ਮੈਂਬਰ ਆਪਣਾ ਆਧਾਰ ਕਾਰਡ, ਵੋਟਰ ਕਾਰਡ ਅਤੇ ਨਾਬਾਲਗ ਦੀ ਰਜਿਸਟ੍ਰੇਸ਼ਨ ਲਈ ਜਨਮ ਸਰਟੀਫਿਕੇਟ ਨਾਲ ਜ਼ਰੂਰ ਲਿਜਾਣ। ਓਹਨਾਂ ਕਿਹਾ ਕਿ ਇਸ ਵੇਲੇ ਐੱਸ ਡੀ ਐੱਮ ਦਫ਼ਤਰ ਮਹਿਲ ਕਲਾਂ ਵਿੱਚ ਵੀ ਵਿਸ਼ੇਸ਼ ਕੈਂਪਾਂ ਜਾਰੀ ਹੈ। ਓਹਨਾਂ ਤਹਿਸੀਲ ਵਾਸੀਆਂ ਨੂੰ ਕੈਂਪਾਂ ਦਾ ਲਾਭ ਲੈਣ ਦਾ ਸੱਦਾ ਦਿੱਤਾ।




