Uncategorized

ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਕੀਤੀ ਤੇਜ਼

ਜੋਗੀਆਂ ਮੁਹੱਲਾ ਨੇੜੇ ਸ੍ਰੀ ਬਾਵਾ ਲਾਲ ਦਿਆਲ ਜੀ ਹਸਪਤਾਲ ਬਟਾਲਾ ਵਿਖੇ ਸੜਕ ਨਿਰਮਾਣ ਦਾ ਉਦਘਾਟਨ ਕੀਤਾ

ਬਟਾਲਾ, 23 ਮਾਰਚ ( ਸੂਤਰ )


ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਜੋਗੀਆਂ ਮੁਹੱਲਾ ਨੇੜੇ ਸ੍ਰੀ ਬਾਵਾ ਲਾਲ ਦਿਆਲ ਜੀ ਹਸਪਤਾਲ ਬਟਾਲਾ ਵਿਖੇ ਸੜਕ ਨਿਰਮਾਣ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਸੁਭਾਸ਼ ਮਹਿਤਾ, ਚੇਅਰਮੈਨ ਮਾਨਿਕ ਮਹਿਤਾ, ਜ਼ਿਲ੍ਹਾ ਯੂਥ ਆਗੂ, ਮਨਦੀਪ ਸਿੰਘ ਗਿੱਲ ਅਤੇ ਸ਼ਹਿਰ ਵਾਸੀ ਮੌਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਚਹੁਪੱਖੀ ਵਿਕਾਸ ਅਤੇ ਖਾਸਕਰਕੇ ਬਟਾਲਾ ਸ਼ਹਿਰ ਦੇ ਵਿਕਾਸ ਲਈ ਨਿਰੰਤਰ ਯਤਨਸ਼ੀਲ ਹਨ ਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਹੱਲ ਕਰਨ ਲਈ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਰਹਿੰਦੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ, ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

ਹਲਕਾ ਬਟਾਲਾ ਦੇ ਵਿਕਾਸ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ। ਬਟਾਲਾ ਹਲਕੇ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾ ਰਹੀ ਹੈ।

ਇਸ ਮੌਕੇ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਦੁਕਾਨਾਂ ‘ਤੇ ਆਉਣ ਵਾਲੇ ਗਾਹਕਾਂ ਨੂੰ ਬਹੁਤ ਮੁਸ਼ਕਲ ਪੇਸ਼ ਆਉਂਦੀ ਸੀ ਖਾਸਕਰਕੇ ਮੀਂਹ ਦੇ ਦਿਨਾਂ ਵਿੱਚ ਬਹੁਤ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਵਿਧਾਇਕ ਸ਼ੈਰੀ ਕਲਸੀ ਨੇ ਦੁਕਾਨਦਾਰਾਂ ਦੀ ਮੁਸ਼ਕਿਲ ਦਾ ਹੱਲ ਕਰ ਦਿੱਤਾ ਹੈ, ਜਿਸ ਲਈ ਸਾਰੇ ਦੁਕਾਨਦਾਰਾਂ ਅਤੇ ਇਥੋਂ ਦੇ ਵਸਨੀਕ ਉਨ੍ਹਾਂ ਦਾ ਧੰਨਵਾਦ ਕਰਦੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!