Uncategorized

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੈਟਰੋਲ ਤੇ ਡੀਜ਼ਲ ਸਪਲਾਈ ‘ਤੇ ਲਗਾਤਾਰ ਨਿਗਰਾਨੀ

ਕਾਲਾਬਾਜ਼ਾਰੀ ਤੇ ਜਮ੍ਹਾਂਖੋਰੀ ਖ਼ਿਲਾਫ਼ ਡੀਸੀ ਦੀ ਚੇਤਾਵਨੀ

ਪਟਿਆਲਾ 27 ਮਾਰਚ ( ਸੂਤਰ )


ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੈਟਰੋਲ ਤੇ ਡੀਜ਼ਲ ਦੀ ਨਿਰੰਤਰ ਅਤੇ ਬਿਨਾ ਰੁਕਾਵਟ ਸਪਲਾਈ ਨੂੰ ਯਕੀਨੀ ਬਣਾਉਣਾ ਸਭ ਤੋਂ ਵੱਡੀ ਤਰਜੀਹ ਹੈ। ਇਸ ਗੱਲ ਦਾ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਨੇ ਸਮੀਖਿਆ ਮੀਟਿੰਗ ਵਿੱਚ ਕੀਤਾ। ਓਹਨਾ ਸਪੱਸ਼ਟ ਕੀਤਾ ਕਿ ਪੈਟਰੋਲ ਤੇ ਡੀਜ਼ਲ ਦੀ ਕਾਲਾਬਾਜ਼ਾਰੀ, ਜਮ੍ਹਾਂਖੋਰੀ ਜਾਂ ਕਿਸੇ ਵੀ ਤਰ੍ਹਾਂ ਦੀ ਗ਼ਲਤ ਵਰਤੋਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਅਤੇ ਪੈਟਰੋਲ ਤੇ ਡੀਜ਼ਲ ਦੇ ਪੰਪ ਮਾਲਕਾਂ ਨੂੰ ਹੁਕਮ ਦਿੱਤੇ ਕਿ ਆਮ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਪੈਟਰੋਲ/ ਡੀਜ਼ਲ ਮੁਹੱਈਆ ਕਰਵਾਇਆ ਜਾਵੇ ਅਤੇ ਸਪਲਾਈ ਪ੍ਰਣਾਲੀ ਪਾਰਦਰਸ਼ੀ ਢੰਗ ਨਾਲ ਚੱਲੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜ਼ਰੂਰੀ ਸੇਵਾਵਾਂ ਜਿਵੇਂ ਹਸਪਤਾਲਾਂ ਅਤੇ ਐਮਰਜੈਂਸੀ ਵਾਹਨਾਂ ਲਈ ਪੈਟਰੋਲ ਦੀ ਉਪਲਬਧਤਾ ਕਿਸੇ ਵੀ ਹਾਲਤ ਵਿੱਚ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਬਰਾਹਟ ਵਿੱਚ ਆ ਕੇ ਬੇਲੋੜਾ ਪੈਟਰੋਲ/ ਡੀਜ਼ਲ ਇਕੱਠਾ ਨਾ ਕਰਨ, ਕਿਉਂਕਿ ਇਸ ਨਾਲ ਸਪਲਾਈ ਪ੍ਰਣਾਲੀ ‘ਤੇ ਅਣਚਾਹਾ ਦਬਾਅ ਪੈਂਦਾ ਹੈ।ਓਹਨਾ ਕਿਹਾ ਕਿ ਲੋਕ ਅਫ਼ਰਾ ਤਫਰੀ ‘ਚ ਆਕੇ ਪੈਟਰੋਲ ਡੀਜ਼ਲ ਖਰੀਦਣ ਲਈ ਕਾਹਲੀ ਨਾ ਦਿਖਾਉਣ ਅਤੇ ਅਫ਼ਵਾਹਾਂ ਤੋਂ ਬਚਣ ਤੇ ਪੈਨਿਕ ‘ ਚ ਆਕੇ ਪੰਪਾਂ ਉਪਰ ਲਾਈਨਾਂ ਨਾ ਲਾਉਣ ।

ਉਨ੍ਹਾਂ ਨੇ ਸੰਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪੈਟਰੋਲ ਪੰਪਾਂ ਦੀ ਨਿਯਮਤ ਜਾਂਚ ਕੀਤੀ ਜਾਵੇ ਅਤੇ ਸਟਾਕ ਅਤੇ ਵਿਕਰੀ ਦਾ ਰਿਕਾਰਡ ਪਾਰਦਰਸ਼ੀ ਢੰਗ ਨਾਲ ਰੱਖਿਆ ਜਾਵੇ। ਨਾਲ ਹੀ, ਪੈਟਰੋਲ ਪੰਪਾਂ ਨੂੰ ਰੋਜ਼ਾਨਾ ਸਪਲਾਈ ਅਤੇ ਵਿਕਰੀ ਦਾ ਡੇਟਾ ਜਨਤਕ ਤੌਰ ‘ਤੇ ਦਰਸਾਉਣ ਲਈ ਕਿਹਾ ਗਿਆ ਹੈ।

ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪੈਟਰੋਲ / ਡੀਜ਼ਲ ਦੀ ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਯਕੀਨੀ ਬਣਾਉਣ। ਜੇਕਰ ਕਿਸੇ ਵੀ ਪੈਟਰੋਲ ਪੰਪ ‘ਤੇ ਨਿਯਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਜ਼ਿਲ੍ਹਾ ਪ੍ਰਸ਼ਾਸਨ ਨੇ ਦੁਹਰਾਇਆ ਹੈ ਕਿ ਆਮ ਜਨਤਾ ਨੂੰ ਬਿਨਾ ਕਿਸੇ ਰੁਕਾਵਟ ਦੇ ਪੈਟਰੋਲ ਦੀ ਸਪਲਾਈ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ ਅਤੇ ਸਥਿਤੀ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!