ਪਟਿਆਲਾ ਜ਼ਿਲ੍ਹੇ ‘ਚ ਮਹਾਂਵੀਰ ਜਯੰਤੀ ਮੌਕੇ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
31 ਮਾਰਚ ਨੂੰ ਜ਼ਿਲ੍ਹੇ 'ਚ ਬੰਦ ਰੱਖੀਆਂ ਜਾਣ ਮੀਟ/ਮੱਛੀ ਤੇ ਅੰਡਿਆਂ ਦੀਆਂ ਦੁਕਾਨਾਂ

ਪਟਿਆਲਾ, 28 ਮਾਰਚ ( ਸੂਤਰ )

ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀਮਤੀ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਹਾਵੀਰ ਜਯੰਤੀ ਦੇ ਦਿਹਾੜੇ ਮੌਕੇ 31 ਮਾਰਚ 2026 ਨੂੰ ਪਟਿਆਲਾ ਜ਼ਿਲ੍ਹੇ ‘ਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਮਾਸਾਹਾਰੀ ਹੋਟਲ/ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 31 ਮਾਰਚ 2026 ਨੂੰ ਮਹਾਂਵੀਰ ਜਯੰਤੀ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ।ਇਸ ਦਿਨ ਕਿਸੇ ਵੀ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਸ਼ੁਭ ਹੈ ਅਤੇ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ।

ਇਸ ਲਈ ਮਿਤੀ 27 ਮਾਰਚ 2026 ਨੂੰ ਜਾਰੀ ਹੁਕਮਾਂ ਅਨੁਸਾਰ 31 ਮਾਰਚ 2026 ਨੂੰ ਪਟਿਆਲਾ ਜ਼ਿਲ੍ਹੇ ਵਿੱਚ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਨਾਨ ਵੈਜੀਟੇਰੀਅਨ ਹੋਟਲ/ਢਾਬੇ, ਅਹਾਤੇ ਬੰਦ ਰਹਿਣਗੇ ।




