Uncategorized

ਯੁੱਧ ਨਸ਼ਿਆਂ ਵਿਰੁੱਧ “ਸੰਪਰਕ 2026 ” ਹੇਠ ਡੀਸੀ-ਐਸਐਸਪੀ ਦਾ ਸਾਂਝਾ ਸੰਦੇਸ਼

ਪੁਲੀਸ-ਪ੍ਰਸ਼ਾਸਨ ਤੇ ਲੋਕਾਂ ਦੀ ਸਾਂਝੀ ਕੋਸ਼ਿਸ਼ ਨਾਲ ਹੀ ਮੁਕਾਬਲਾ ਸੰਭਵ - ਡਿਪਟੀ ਕਮਿਸ਼ਨਰ

ਪਟਿਆਲਾ 22 ਮਾਰਚ ( ਸੂਤਰ )


ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੁਲੀਸ ਵਿਭਾਗ ਵੱਲੋਂ “ਸੰਪਰਕ 2026 ਪੰਜਾਬ ਪੁਲਿਸ ਪਾਰਟਨਰਸ਼ਿਪ ਪ੍ਰੋਗਰਾਮ” ਅਧੀਨ ਇੱਕ ਮਹੱਤਵਪੂਰਨ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ , ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਅਤੇ ਐਸ ਪੀ ਸ੍ਰੀ ਵੈਭਵ ਚੌਧਰੀ ਵੱਲੋਂ ਸਮਾਜ ਦੇ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਨਸ਼ਿਆਂ ਦੇ ਖਾਤਮੇ ਲਈ ਸਾਂਝੀ ਰਣਨੀਤੀ ਬਣਾਉਣ ’ਤੇ ਜ਼ੋਰ ਦਿੱਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨਸ਼ਿਆਂ ਵਿਰੁੱਧ ਜੰਗੀ ਪੱਧਰ ’ਤੇ ਕਾਰਵਾਈ ਕਰ ਰਹੀ ਹੈ। ਇਸੇ ਤਰ੍ਹਾਂ ਪਟਿਆਲਾ ਦਾ ਪ੍ਰਸ਼ਾਸਨ ਵੀ ਪੂਰੀ ਲਗਨ ਅਤੇ ਦ੍ਰਿੜਤਾ ਨਾਲ ਇਸ ਮੁਹਿੰਮ ਨੂੰ ਅੱਗੇ ਵਧਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲੀਸ ਜਾਂ ਪ੍ਰਸ਼ਾਸਨ ਦੀ ਨਹੀਂ, ਸਗੋਂ ਸਾਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਦ੍ਰਿੜ ਨਿਸ਼ਚੇ ਨਾਲ ਕਿਹਾ ਕਿ ਅਸੀਂ ਸਾਰੇ ਇਕ ਟੀਮ ਵਜੋਂ ਕੰਮ ਕਰਦਿਆਂ ਇਸ ਮੁਹਿੰਮ ਵਿੱਚ ਡਟੇ ਰਹਾਂਗੇ।

ਡਿਪਟੀ ਕਮਿਸ਼ਨਰ ਨੇ ਯੂਥ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਮੋੜਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨੌਜਵਾਨਾਂ ਲਈ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਪਿੰਡਾਂ ਵਿੱਚ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਸੱਭਿਆਚਾਰਕ ਮੇਲੇ ਕਰਵਾਏ ਜਾ ਰਹੇ ਹਨ, ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਸਕਣ।

ਇਸ ਮੌਕੇ ਸਿਹਤ ਵਿਭਾਗ ਦੀ ਭੂਮਿਕਾ ਨੂੰ ਵੀ ਬਹੁਤ ਮਹੱਤਵਪੂਰਨ ਕਰਾਰ ਦਿੱਤਾ ਗਿਆ। ਡੀ ਸੀ ਨੇ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਇੱਕ ਅਪਰਾਧੀ ਨਹੀਂ, ਸਗੋਂ ਮਰੀਜ਼ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੀ ਸਹਾਇਤਾ ਕਰਦਿਆਂ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਉਣਾ ਚਾਹੀਦਾ ਹੈ, ਤਾਂ ਜੋ ਉਹ ਮੁੜ ਸਧਾਰਣ ਜੀਵਨ ਜੀ ਸਕਣ। ਓਹਨਾ ਕਿਹਾ ਕਿ ਪਟਿਆਲਾ ਵਿੱਚ ਨਸ਼ਾ ਛੁਡਾਊ ਕੇਂਦਰਾਂ ਤੋਂ ਬਾਹਰ ਆਏ ਨੌਜਵਾਨਾਂ ਲਈ ਸਕਿਲ ਡਿਵੈਲਪਮੈਂਟ ਟ੍ਰੇਨਿੰਗ ਪ੍ਰੋਗਰਾਮ ਵੀ ਚਲਾਏ ਜਾ ਰਹੇ ਹਨ। ਇਸ ਨਾਲ ਉਹ ਨੌਜਵਾਨ ਖੁਦਮੁਖਤਿਆਰ ਬਣ ਕੇ ਰੋਜ਼ਗਾਰ ਪ੍ਰਾਪਤ ਕਰ ਸਕਣ ਅਤੇ ਸਮਾਜ ਵਿੱਚ ਸਨਮਾਨ ਨਾਲ ਜੀਵਨ ਬਤੀਤ ਕਰ ਸਕਣ।

ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਨੇ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਬਿਮਾਰੀ ਹੈ, ਜਿਸ ਨੂੰ ਖਤਮ ਕਰਨ ਲਈ ਸਪਲਾਈ ਅਤੇ ਡਿਮਾਂਡ ਦੋਹਾਂ ’ਤੇ ਕੰਮ ਕਰਨ ਦੀ ਲੋੜ ਹੈ। ਓਹਨਾ ਕਿਹਾ ਕਿ ਪੁਲੀਸ ਵੱਲੋਂ ਸਪਲਾਈ ਚੇਨ ਨੂੰ ਤੋੜਨ ਲਈ ਕੜੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਵਿੱਚ ਕਾਫ਼ੀ ਸਫਲਤਾ ਵੀ ਮਿਲੀ ਹੈ। ਹੁਣ ਸਮਾਜ ਦੀ ਸਹਿਭਾਗੀਤਾ ਨਾਲ ਨਸ਼ਿਆਂ ਦੀ ਡਿਮਾਂਡ ਘਟਾਉਣ ਲਈ ਯਤਨ ਤੇਜ਼ ਕਰਨ ਦੀ ਲੋੜ ਹੈ।

ਅੰਤ ਵਿੱਚ ਐਸ ਐਸ ਪੀ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਭਰੋਸਾ ਦਵਾਇਆ ਗਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਆਪਣੇ ਆਸ-ਪਾਸ ਦੇ ਨੌਜਵਾਨਾਂ ਨੂੰ ਸਹੀ ਰਸਤੇ ’ਤੇ ਲਿਆਉਣ ਵਿੱਚ ਯੋਗਦਾਨ ਪਾਉਣ।

Related Articles

Leave a Reply

Your email address will not be published. Required fields are marked *

Back to top button
error: Content is protected !!