ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਪਲੇਸਮੈਂਟ ਕੈਂਪ 24 ਮਾਰਚ ਨੂੰ
ਨੌਜਵਾਨਾਂ ਨੂੰ ਲਾਹਾ ਲੈਣ ਦੀ ਅਪੀਲ

ਸੰਗਰੂਰ, 21 ਮਾਰਚ ( ਸੂਤਰ )

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ Bajaj Life Insurance Ltd. ਅਤੇ NIIT For ICICI Bank ਕੰਪਨੀ ਨਾਲ ਤਾਲਮੇਲ ਕਰ ਕੇ ਮਿਤੀ: 24.03.2026 ਦਿਨ ਮੰਗਲਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਕੰਪਨੀ ਵੱਲੋਂ ਸੇਲਜ਼ ਮੈਨੇਜਰ, ਏਜੰਸੀ ਮੈਨੇਜਰ, ਸੇਲਜ਼/ਰਿਲੇਸ਼ਨਸ਼ਿਪ ਮੈਨੇਜਰ (ਲੜਕੇ ਅਤੇ ਲੜਕੀਆਂ ਦੋਵਾਂ ਲਈ) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿਅਕ ਯੋਗਤਾ ਗਰੈਜੂਏਟ ਪਾਸ, ਉਮਰ 20 ਸਾਲ ਤੋਂ 35 ਸਾਲ ਤਕ ਹੋਣੀ ਚਾਹੀਦੀ ਹੈ।

ਚਾਹਵਾਨ ਅਤੇ ਯੋਗ ਪ੍ਰਾਰਥੀ ਰਜ਼ਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ. ਅਤੇ ਡੀ.ਏ. ਮਿਲਣ ਯੋਗ ਨਹੀਂ ਹੋਵੇਗਾ।

ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।




