Uncategorized

25 ਮਾਰਚ 2026 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਅੰਮ੍ਰਿਤਸਰ 24 ਮਾਰਚ ( ਸੂਤਰ )


ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ।

ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਮੁਕੇਸ਼ ਸਰੰਗਲ ਨੇ ਦੱਸਿਆ ਕਿ 25-03-2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ, ਜਮੀਨੀ ਮੰਜਿਲ ਨੇੜੇ ਸੁਵਿਧਾ ਕੇਂਦਰ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਪਲੇਸਮੈਂਟ ਕੈਂਪ ਵਿੱਚ ਓ.ਸੀ.ਐਮ(OCM) ਪ੍ਰਾਈਵੇਟ ਲਿਮਟਿਡ ਅੰਮ੍ਰਿਤਸਰ ਵੱਲੋਂ ਰਿੰਗ ਫਰੇਮ ਆਪਰੇਟਰ, ਆਟੋਕੋਨਰ ਆਪਰੇਟਰ, ਸ਼ਟਲ ਰੂਮ ਵਿਵਰ ਅਤੇ ਫਿਟਰ ਮੈਨਟੈਨਸ ਦੀ ਅਸਾਮੀ ਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿਚ 8ਵੀਂ. 10ਵੀਂ, 12ਵੀਂ, ਆਈ.ਟੀ.ਆਈ, ਬੀ.ਟੈਕ, ਟੈਕਸਟਾਈਲ ਡਿਪਲੋਮਾ ਹੋਲਡਰ ਦੀ ਯੋਗਤਾ ਵਾਲੇ ਉਮੀਦਵਾਰ (ਦੋਵੇ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ।

ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਬੁੱਧਵਾਰ ਸਵੇਰੇ 10:30 ਵਜੇ ਰੋਜਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ ਨੇੜੇ ਕਚਹਿਰੀ ਚੌਂਕ ਵਿਖੇ ਪਹੁੰਚ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!