Uncategorized

ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਵਲੋਂ ਜਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਸ਼ਾਮ 07:00 ਵਜੇ ਤੋਂ ਸਵੇਰੇ 06:00 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ

ਬਟਾਲਾ, 19 ਅਪ੍ਰੈਲ ( ਸੂਤਰ )


ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਸ਼ਾਮ 07:00 ਵਜੇ ਤੋਂ ਸਵੇਰੇ 06:00 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਕੀਤੇ ਹੁਕਮ ਵਿੱਚ ਅੱਗੇ ਕਿਹਾ ਗਿਆ ਹੈ ਕਿ ਕਣਕ ਦਾ ਸ਼ੀਜਨ ਸ਼ੁਰੂ ਹੋ ਚੁੱਕਾ ਹੈ। ਆਮ ਤੌਰ ‘ਤੇ ਦੇਖਣ ਵਿੱਚ ਆਉਂਦਾ ਹੈ ਕਿ ਕਣਕ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਦਾਣਾ ਕੱਚਾ ਕੱਟ ਦਿੰਦੀਆਂ ਹਨ। ਇਸ ਦੀ ਕੁਆਲਿਟੀ ਗਿਰ ਜਾਂਦੀ ਹੈ,

ਜਿਸ ਕਰਕੇ ਖਰੀਦ ਏਜੰਸੀਆ ਇਸ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆ ਹਨ ਅਤੇ ਜਿਸ ਦਾ ਸਿੱਧਾ ਅਸਰ ਦੇਸ਼ ਦੇ ਉਤਪਾਦਨ ਤੇ ਪੈਂਦਾ ਹੈ। ਕਣਕ ਨਾ ਵਿਕਣ ਕਰਕੇ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਖਸਤਾ ਪੈਦਾ ਹੁੰਦਾ ਹੈ। ਇਸ ਲਈ ਇਸ ਦੀ ਰੋਕਥਾਮ ਕਰਨ ਦੀ ਜਰੂਰਤ ਹੈ।

ਜਾਰੀ ਕੀਤੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਿਸ,ਗੁਰਦਾਸਪੁਰ ਅਤੇ ਬਟਾਲਾ/ਸਮੂਹ ਉਪ ਮੰਡਲ ਮੈਜਿਸਟਰੇਟ/ਕਮਿਸ਼ਨਰ ਨਗਰ ਨਿਗਮ, ਗੁਰਦਾਸਪੁਰ/ ਸਮੂਹ ਕਾਰਜ ਸਾਧਕ ਅਫਸਰ, ਜ਼ਿਲ੍ਹਾ ਗੁਰਦਾਸਪੁਰ ਅਤੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਮੁੱਖ ਖੇਤੀਬਾੜੀ ਅਫਸਰ, ਜ਼ਿਲ੍ਹਾ ਗੁਰਦਾਸਪੁਰ ਵਿੱਚ ਆਪਣੇ-ਆਪਣੇ ਅਧਿਕਾਰਤ ਖੇਤਰਾਂ ਵਿੱਚ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ ਅਤੇ ਰੈਗੂਲਰ ਚੈਕਿੰਗ ਕਰਨੀ ਯਕੀਨੀ ਬਣਾਉਣਗੇ।

ਜੇਕਰ ਕਿਸੇ ਵੀ ਅਧਿਕਾਰੀ ਦੇ ਅਧਿਕਾਰ ਖੇਤਰ ਵਿੱਚ ਸ਼ਾਮ 07:00 ਵਜੇ ਤੋਂ ਸਵੇਰੇ 06:00 ਵਜੇ ਤੱਕ ਕੰਬਾਇਨ ਨਾਲ ਕਣਕ ਦੀ ਫਸਲ ਕੱਟਦੀ ਫੱੜੀ ਗਈ, ਤਾਂ ਉਸਨੂੰ ਤੁਰੰਤ ਜਬਤ ਕੀਤਾ ਜਾਵੇ ਅਤੇ ਡਿਊਟੀ ਦੀ ਅਣਗਹਿਲੀ ਕਰਨ ਵਾਲੇ ਅਧਿਕਾਰੀ ਦੇ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਹੁਕਮ 05 ਅਪ੍ਰੈਲ 2026 ਤੋਂ ਮਿਤੀ 10 ਜੂਨ 2026 ਤੱਕ ਲਾਗੂ ਰਹੇਗਾ।

Related Articles

Leave a Reply

Your email address will not be published. Required fields are marked *

Back to top button
error: Content is protected !!