ਸਾਂਝੀ ਰਸੋਈ ਲਈ ਦਿੱਤਾ 10,000 ਰੁਪਏ ਦਾ ਸਹਿਯੋਗ

ਹੁਸ਼ਿਆਰਪੁਰ 30 ਅਪ੍ਰੈਲ ( ਸੂਤਰ )

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਰਾਕੇਸ਼ ਮੇਅਰ ਦੁਆਰਾ ਆਪਣੇ ਜਵਾਈ ਰਿਤੇਸ਼ ਸੂਦ ਜੀ ਦੇ ਜਨਮਦਿਨ ‘ਤੇ 10,000/- ਰੁਪਏ ਦੀ ਰਾਸ਼ੀ ਦਾ ਸਹਿਯੋਗ ਸਾਂਝੀ ਰਸੋਈ ਲਈ ਦਿੱਤਾ ਗਿਆ।

ਇਸ ਮੌਕੇ ਤੇ ਆਰ.ਕੇ ਦੇਵ ਠਾਕੁਰ, ਰਾਕੇਸ਼ ਮਲਹੋਤਰਾ, ਗੁਰਬਚਨ ਸੈਨੀ, ਰਵਿੰਦਰ ਸਿੰਘ, ਅਨੁਰਾਗ ਮਹਿੰਦਰ ਤੋਂ ਇਲਾਵਾ ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਦੇ ਵਾਈਸ ਚੇਅਰਮੈਨ ਰਾਜੀਵ ਬਜਾਜ , ਰੈੱਡ ਕਰਾਸ ਮੈਂਬਰ ਤਿਲਕ ਰਾਜ ਧਿਮਾਨ ਵੀ ਮੌਜੂਦ ਰਹੇ।

ਇਸ ਮੌਕੇ ਤੇ ਮੰਗੇਸ਼ ਸੂਦ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ।

ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ਼-ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਂਦੀ ਹੈ।




