Uncategorized

ਖਰੀਦ ਏਜੰਸੀਆ ਵਲੋਂ 1240.55 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ —— ਡਿਪਟੀ ਕਮਿਸ਼ਨਰ

ਖਰੀਦ ਏਜੰਸੀਆਂ ਵਲੋਂ ਹੁਣ ਤੱਕ 575620 ਮੀਟਰਕ ਟਨ ਕੀਤੀ ਗਈ ਹੈ ਖਰੀਦ

ਸ੍ਰੀ ਮੁਕਤਸਰ ਸਾਹਿਬ 29 ਅਪ੍ਰੈਲ ( ਸੂਤਰ )


ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਦੀਆ ਵੱਖ ਵੱਖ ਖਰੀਦ ਏਜੰਸੀਆ ਵਲੋਂ ਹੁਣ ਤੱਕ 575620 ਮੀਟਰਕ ਟਨ ਦੀ ਕਣਕ ਦੀ ਖਰੀਦ ਕੀਤੀ ਗਈ ਹੈ, ਜਦਕਿ ਕਿਸਾਨਾਂ ਨੂੰ 1240.553389 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਉਹਨਾਂ ਦੱਸਿਆ ਕਿ ਪਨਗਰੇਨ ਏਜੰਸੀ ਵਲੋ 143768 ਮੀਟਰਕ ਟਨ, ਮਾਰਕਫੈਡ ਏਜੰਸੀ ਵਲੋ 152910 ਮੀਟਰਕ ਟਨ, ਪਨਸਪ ਏਜੰਸੀ ਵਲੋ 147402 ਮੀਟਰਕ ਟਨ, ਵੇਅਰਹਾਉਸ ਏਜੰਸੀ ਵਲੋ 131540 ਮੀਟਰਕ ਟਨ ਅਤੇ ਪ੍ਰਾਈਵੇਟ ਖਰੀਦ 0 ਮੀਟਰਕ ਟਨ ਖਰੀਦ ਕੀਤੀ ਜਾ ਚੁੱਕੀ ਹੈ

ਸ੍ਰੀ ਹਿਮਾਂਸ਼ੂ ਕੁੱਕੜ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਖਰੀਦ ੲੈਜੰਸੀਆਂ ਵਲੋਂ 226363.05 ਮੀਟਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੀਆਂ ਖਰੀਦ ਏਜੰਸੀਆ ਵਲੋਂ 1240.553389 ਕਰੋੜ ਰੁਪਏ ਦੀ ਅਦਾਇਗੀ ਸਬੰਧਿਤ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।

ਉਹਨਾਂ ਦੱਸਿਆ ਕਿ ਕਣਕ ਦੀ ਸੁਚਾਰੂ ਢੰਗ ਨਾਲ ਢੁਆ—ਢੁਆਈ ਲਈ ਤਕਰੀਬਨ 772 ਟਰਕਾਂ ਅਤੇ ਵਹੀਕਲਾਂ ਤੇ ਵੀ.ਟੀ.ਐਸ / ਜੀ.ਪੀ.ਐਸ ਟਰੇਕਿੰਗ ਸਿਸਟਮ ਲਗਾ ਕੀਤੀ ਜਾ ਰਹੀ ਹੈ ਤਾਂ ਜੋ ਢੋਆਂ ਢੁਆਈ ਤੇ ਕੜੀ ਨਜ਼ਰ ਰੱਖੀ ਜਾ ਸਕੇ । ਉਹਨਾਂ ਇਹ ਵੀ ਦੱਸਿਆਂ ਕਿ ਲਿਫਟਿੰਗ ਦੀ ਕੋਈ ਸਮੱਸਿਆਂ ਨਹੀਂ ਹੈ ।

Related Articles

Leave a Reply

Your email address will not be published. Required fields are marked *

Back to top button
error: Content is protected !!