Uncategorized

ਸਾਉਣੀ ਦੇ ਸੀਜ਼ਨ ਲਈ ਖਾਦਾਂ ਦੇ ਅਗਾਂਹੂ ਪ੍ਰਬੰਧਾਂ ਸਬੰਧੀ ਖਾਦ ਕੰਪਨੀਆਂ ਅਤੇ ਖਾਦ ਹੋਲਸੇਲਰਾਂ ਨਾਲ ਅਹਿਮ ਮੀਟਿੰਗ ਆਯੋਜਿਤ

ਸ੍ਰੀ ਮੁਕਤਸਰ ਸਾਹਿਬ, 03 ਅਪ੍ਰੈਲ ( ਸੂਤਰ )


ਸ. ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਉਣੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਡੀ.ਏ.ਪੀ, ਯੂਰੀਆ ਅਤੇ ਹੋਰ ਖਾਦਾਂ ਦੀ ਉਪਲੱਬਧਤਾ ਅਤੇ ਅਗਾਂਹੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਸਬੰਧੀ ਖਾਦ ਕੰਪਨੀਆਂ ਅਤੇ ਖਾਦ ਹੋਲਸੇਲਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ ਜਗਸੀਰ ਸਿੰਘ ਵੱਲੋਂ ਸਾਉਣੀ ਸੀਜ਼ਨ ਲਈ ਜਿਲੇ ਅੰਦਰ ਸਮੇਂ ਸਿਰ ਖਾਦ ਦੀ ਉਪਲੱਬਧਤਾ ਯਕੀਨੀ ਕਰਵਾਉਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਸਬੰਧੀ ਕਿਸੇ ਕਿਸਮ ਦੀ ਮੁ਼ਸਕਿਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਕੋਈ ਵੀ ਖੇਤੀ ਇਨਪੁਟਸ ਬਿਨ੍ਹਾਂ ਬਿੱਲ ਤੋ ਨਾਂ ਲਏ ਜਾਣ ਅਤੇ ਖੇਤੀਆਂ ਵਸਤੂਆਂ ਖਰੀਦ ਕਰਦੇ ਸਮੇਂ ਪੱਕਾ ਬਿੱਲ ਜਰੂਰ ਲਿਆ ਜਾਵੇ। ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਹਾ ਗਿਆ ਕਿ ਕਿਸੇ ਵੀ ਪ੍ਰਾਈਵੇਟ ਖਾਦ ਵਿਕਰੇਤਾ/ਹੋਲਸੇਲਰਾਂ ਵੱਲੋਂ ਖਾਦ ਨਾਲ ਕਿਸੇ ਪ੍ਰਕਾਰ ਦੀ ਅਣਚਾਹੀ ਵਸਤੂ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕੋਈ ਟੈਗਿੰਗ ਬਰਦਾਸ਼ਤ ਕੀਤੀ ਜਾਵੇਗੀ। ਹਰੇਕ ਖਾਦ ਵਿਕਰੇਤਾ ਦੇ ਪ੍ਰਿਮਸਿਸ ਤੇ ਸਟਾਕ ਬੋਰਡ ਲੱਗਿਆ ਹੋਣਾ ਜਰੂਰੀ ਹੈ। ਜੇਕਰ ਕੋਈ ਵੀ ਖਾਦ ਵਿਕਰੇਤਾਂ ਕਿਸੇ ਤਰ੍ਹਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਉਪਰ ਖਾਦ ਕੰਟਰੋਲ ਹੁਕਮ 1985 ਤਹਿਤ ਕਰਵਾਈ ਕੀਤੀ ਜਾਵੇਗੀ।

ਉਨ੍ਹਾਂ ਵੱਲੋਂ ਖਾਦ ਦੀ ਵੰਡ ਯਕੀਨੀ ਬਣਾਉਣ ਲਈ ਅਤੇ ਖਾਦ ਨਾਲ ਟੈਗਿੰਗ ਨੂੰ ਰੋਕਣ ਲਈ ਬਲਾਕ ਖੇਤੀਬਾੜੀ ਅਫਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਕੋਈ ਖੇਤੀ ਸਬੰਧੀ ਕਿਸੇ ਕਿਸਮ ਦੀ ਮੁ਼ਸਕਿਲ ਪੇਸ਼ ਆਉਦੀ ਹੈ ਤਾਂ ਉਹ ਸਬੰਧਤ ਬਲਾਕ ਖੇਤੀਬਾੜੀ ਅਫਸਰ/ਖੇਤੀਬਾੜੀ ਵਿਕਾਸ ਅਫਸਰ ਨਾਲ ਸੰਪਰਕ ਕਰ ਸਕਦੇ ਹਨ। ਇਸ ਮੀਟਿੰਗ ਵਿੱਚ ਖਾਦ ਕੰਪਨੀਆਂ ਦੇ ਨੁਮਾਇੰਦਿਆਂ/ਖਾਦ ਹੋਲਸੇਲਰਾਂ/ਡੀਲਰਾਂ ਤੋਂ ਇਲਾਵਾਂ ਖੇਤੀਬਾੜੀ ਵਿਕਾਸ ਅਫਸਰ (ਇਨਫੋਰਸਮੈਂਟ) ਜ਼ਸ਼ਨਪ੍ਰੀਤ ਸਿੰਘ ਬਰਾੜ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!