Uncategorized

ਜ਼ਿਲ੍ਹੇ ’ਚ ਰੋਜ਼ਾਨਾ ਤਿੰਨ ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਦੀ ਕੀਤੀ ਜਾ ਰਹੀ ਚੈਕਿੰਗ-ਡਿਪਟੀ ਕਮਿਸ਼ਨਰ

ਜ਼ਿਲ੍ਹਾ ਵਾਸੀਆਂ ਨੂੰ ਘਬਰਾ ਕੇ ਖ਼ਰੀਦਦਾਰੀ ਨਾ ਕਰਨ ਦਾ ਸੱਦਾ ਕਾਲਾਬਜ਼ਾਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ

ਨਵਾਂਸ਼ਹਿਰ, 03 ਅਪ੍ਰੈਲ (ਸੂਤਰ )


ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਦਾ ਲੋੜੀਂਦੀ ਮਾਤਰਾ ਵਿੱਚ ਸਟਾਕ ਉਪਲਬੱਧ ਹੈ। ਉਨ੍ਹਾਂ ਦੱਸਿਆ ਜ਼ਿਲ੍ਹਾ ਵਾਸੀਆਂ ਨੂੰ ਪੈਟਰੋਲ, ਡੀਜ਼ਲ ਤੇ ਐਲ.ਪੀ.ਜੀ. ਸਬੰਧੀ ਕੋਈ ਸਮੱਸਿਆ ਪੇਸ਼ ਨਾ ਆਵੇ ਨੂੰ ਧਿਆਨ ਵਿੱਚ ਰੱਖਦਿਆਂ ਰੋਜ਼ਾਨਾ ਜ਼ਿਲ੍ਹੇ ਦੀਆਂ ਤਿੰਨ ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਦੀ ਨਿਯਮਤ ਜਾਂਚ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਘਬਰਾ ਕੇ ਖ਼ਰੀਦਦਾਰੀ ਕਰਨ ਦੀ ਲੋੜ ਲਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਪੈਟਰੋਲ ,ਡੀਜ਼ਲ ਤੇ ਐਲ.ਪੀ.ਜੀ. ਗੈਸ ਵਾਜਬ ਕੀਮਤਾਂ ‘’ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਜ਼ਿਲ੍ਹੇ ਵਿੱਚ ਪੂਰੀ ਸਥਿਤੀ ਉਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਤੇ ਸਥਿਤੀ ਬਿਲਕੁਲ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਏਜੰਸੀਆ ਨਾਲ ਪ੍ਰਸ਼ਾਸਨ ਵਲੋਂ ਲਗਾਤਾਰ ਰਾਬਤਾ ਕਾਇਮ ਰੱਖਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਹਿਲਾਂ ਹੀ ਜਰੂਰੀ ਚੀਜਾਂ ਦੀ ਦੂਰਵਰਤੋਂ ਨੂੰ ਰੋਕਣ ਲਈ ਜਰੂਰੀ ਸੇਵਾਵਾਂ ਪ੍ਰਬੰਧਨ ਕਾਨੂੰਨ (ਈ.ਐਸ.ਐਮ.ਏ.) ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਤਾੜਨਾ ਕੀਤੀ ਜਰੂਰੀ ਚੀਜਾਂ ਜਿਵੇਂ ਐਲ.ਪੀ.ਜੀ. ਸਿਲੰਡਰ ਅਤੇ ਪੈਟਰੋਲੀਅਮ ਪਦਾਰਥਾਂ ਦੀ ਕਾਲਾ ਬਜਾਰੀ ਕਰਨ ਵਾਲਿਆ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸੰਯੋਗੀਤਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਆਉਂਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲੱਬਧ ਹੈ ਅਤੇ ਸਪਲਾਈ ਨਿਰੰਤਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏ ਨਿਰਧਾਰਿਤ ਸਮੇਂ ਵਿੱਚ ਲੋਕਾਂ ਨੂੰ ਗੈਸ ਸਿਲੰਡਰ ਮਹੱਈਆ ਕਰਵਾਏ ਜਾ ਰਹੇ ਹਨ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਬਕਾਇਆ ਈ-ਕੇ.ਵਾਈ.ਸੀ. ਨੂੰ ਏਜੰਸੀਆ ਪਾਸ ਜਾ ਕੇ ਯਕੀਨੀ ਬਣਾਉਣ ਤਾਂ ਜੋ ਐਲ.ਪੀ.ਜੀ. ਦੀ ਨਿਰਵਿਘਨ ਸਪਲਾਈ ਕੀਤੀ ਜਾ ਰਹੇ ਅਤੇ ਡਲਿਵਰੀ ਕਰਨ ਵਾਲੇ ਵਿਅਕਤੀ ਪਾਸ ਓ.ਟੀ.ਪੀ.ਸਾਂਝਾ ਕੀਤਾ ਜਾਵੇ।

Related Articles

Leave a Reply

Your email address will not be published. Required fields are marked *

Back to top button
error: Content is protected !!