Uncategorized

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 16 ਨੂੰ

ਮਾਨਸਾ 14 ਅਪ੍ਰੈਲ ( ਸੂਤਰ )


ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 16 ਅਪ੍ਰੈਲ 2026 ਦਿਨ ਵੀਰਵਾਰ ਨੂੰ ”ਫੈਰਿਸ ਬਿਜ਼ਨਸ ਇੰਡੀਆ” ਵੱਲੋਂ ਡਿਵੈਲਪਮੈਂਟ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ, ਸ੍ਰ. ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਦੋਵੇਂ ਹੀ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ ਸੀਮਾ 20 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ। ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ।

ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 16500/-ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 8640000793, 94641-78030 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!