Uncategorized

ਵਿਧਾਇਕ ਸਿੱਧੂ ਨੇ ਲੋਕਾਂ ਦੀ ਹਾਜ਼ਰੀ ’ਚ ਨਿਰਮਾਣ ਅਧੀਨ ਸੜਕ ਦੀ ਕਰਵਾਈ ਜਾਂਚ

ਕਿਹਾ! ਪੰਜਾਬ ਸਰਕਾਰ ਵਿਕਾਸ ਪ੍ਰੋਜੈਕਟਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਹੈ ਵਚਨਬੱਧ

ਲੁਧਿਆਣਾ, 4 ਅਪ੍ਰੈਲ ( ਸੂਤਰ )


ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 42 ਵਿਖੇ ਬਣ ਰਹੀ ਆਰ ਐਮ ਸੀ ਸੜਕ ਦਾ ਚਲਦਾ ਕੰਮ ਰੋਕ ਕੇ ਮੀਡੀਆ ਦੀ ਹਾਜ਼ਰੀ ਵਿੱਚ ਲੋਕਾਂ ਨੂੰ ਸੜਕ ਦੀ ਮੋਟਾਈ ਅਤੇ ਕੁਆਲਿਟੀ ਦਾ ਨਿਰੀਖਣ ਕਰਵਾਇਆ ਗਿਆ।

ਕਾਬਿਲੇਗੌਰ ਹੈ ਕਿ ਪਿਛਲੇ ਦਿਨੀਂ ਕੁਝ ਲੋਕਾਂ ਵੱਲੋਂ ਸੜਕ ਦੀ ਕੁਆਲਿਟੀ ਬਾਰੇ ਸਵਾਲ ਚੁੱਕਦਿਆਂ ਇਲਾਕੇ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਸਬੰਧੀ ਬੋਲਦੇ ਹੋਏ ਵਿਧਾਇਕ ਸਿੱਧੂ ਨੇ ਕਿਹਾ ਕਿ ਉਹ ਮੀਡੀਆ ਅਤੇ ਸਥਾਨਕ ਲੋਕਾਂ ਦੀ ਹਾਜ਼ਰੀ ਵਿੱਚ ਉਨ੍ਹਾਂ ਸਾਰੇ ਵਿਰੋਧੀਆਂ ਨੂੰ ਖੁੱਲਾ ਅਖਤਿਆਰ ਦਿੰਦੇ ਹਨ ਕਿ ਉਹ ਕਿਸੇ ਵੀ ਜਗ੍ਹਾ ਤੋਂ ਸੜਕ ਨੂੰ ਚੈੱਕ ਕਰਵਾ ਸਕਦੇ ਹਨ, ਜੇਕਰ ਕਿਸੇ ਵੀ ਕਿਸਮ ਦੀ ਕੋਈ ਘਾਟ ਪਾਈ ਗਈ ਤਾਂ ਉਹ ਮੌਕੇ ’ਤੇ ਹੀ ਠੇਕੇਦਾਰ ਤੋਂ ਕੰਮ ਵਾਪਸ ਲੈਣਗੇ ਅਤੇ ਸਬੰਧਤ ਅਧਿਕਾਰੀਆਂ ਨੂੰ ਸਸਪੈਂਡ ਕਰਨ ਦੇ ਨਾਲ ਇਲਾਕਾ ਕੌਂਸਲਰ ਨੂੰ ਵੀ ਨੋਟਿਸ ਜਾਰੀ ਕਰਵਾਉਣਗੇ।

ਵਿਧਾਇਕ ਸਿੱਧੂ ਨੇ ਕਿਹਾ ਕਿ ਵਿਰੋਧੀ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ ਅਤੇ ਸਾਹਮਣੇ ਆ ਕੇ ਉਹਨਾਂ ਦੀ ਮੌਜੂਦਗੀ ਵਿੱਚ ਉਹਨਾਂ ਦਾ ਚੈਲੰਜ ਕਬੂਲ ਕਰਨ। ਵਿਧਾਇਕ ਸਿੱਧੂ ਨੇ ਕਿਹਾ ਕਿ ਮੌਕਾਪ੍ਰਸਤ ਲੋਕ ਭੋਲੇ ਭਾਲੇ ਇਲਾਕਾ ਨਿਵਾਸੀਆਂ ਨੂੰ ਗੁੰਮਰਾਹ ਕਰਨ ਦੀ ਨੀਅਤ ਨਾਲ ਰਾਤ ਦੇ ਹਨੇਰੇ ਵਿੱਚ ਪੁੱਠੀਆਂ ਸਿੱਧੀਆਂ ਹਰਕਤਾਂ ਕਰਦੇ ਹਨ, ਪਰ ਦਿਨ ਦੇ ਉਜਾਲੇ ਵਿੱਚ ਸੱਚ ਦੇ ਸੂਰਜ ਦਾ ਸਾਹਮਣਾ ਨਹੀਂ ਕਰ ਸਕਦੇ।

ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰੋਜੈਕਟਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਇਹ ਸੜਕ ਲੋਕਾਂ ਦੇ ਪੈਸਿਆਂ ਦੀ ਬਣ ਰਹੀ ਹੈ ਇਸ ਲਈ ਇਲਾਕਾ ਨਿਵਾਸੀਆਂ ਦਾ ਪੂਰਨ ਹੱਕ ਹੈ ਕਿ ਉਹ ਕਿਸੇ ਸਮੇਂ ਵੀ ਕੰਮ ਨੂੰ ਰੁਕਵਾ ਕੇ ਚੈੱਕ ਕਰ ਸਕਦੇ ਹਨ, ਜੇਕਰ ਉਹਨਾਂ ਨੂੰ ਕਿਸੇ ਕੰਮ ਵਿੱਚ ਤਰੁੱਟੀ ਨਜ਼ਰ ਆਉਂਦੀ ਹੈ ਤਾਂ ਉਹਨਾਂ ਦੇ ਧਿਆਨ ਵਿੱਚ ਲਿਆ ਸਕਦੇ ਹਨ।

ਇਸ ਮੌਕੇ ਉਹਨਾਂ ਨਾਲ ਇਲਾਕਾ ਕੌਂਸਲਰ ਜਗਮੀਤ ਸਿੰਘ ਨੋਨੀ, ਡਾਕਟਰ ਰਮਨ ਅਰੋੜਾ, ਅਮਰ ਸਿੰਘ, ਗੁਰਦੀਪ ਸਿੰਘ, ਜੋਗਿੰਦਰ ਸਿੰਘ, ਪ੍ਰਦੀਪ ਕੁਮਾਰ, ਗੁਰਪ੍ਰੀਤ ਸਿੰਘ ਰਾਜਾ ਸੋਸ਼ਲ ਮੀਡੀਆ ਪ੍ਰਧਾਨ, ਲਾਲੀ ਸ਼ਰਮਾ, ਮਹਿੰਦਰ ਪਾਲ ਸਿੰਘ, ਵਿਧਾਇਕ ਸਿੱਧੂ ਦੇ ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਗਿੱਲ ਅਤੇ ਪੀ ਏ ਕਮਲਦੀਪ ਕਪੂਰ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!