Uncategorized

ਐੱਨ.ਡੀ.ਡੀ.ਬੀ. ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 05 ਅਪ੍ਰੈਲ ( ਸੂਤਰ )


ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐੱਨ.ਡੀ.ਡੀ.ਬੀ.) ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮਿਲਕ ਯੂਨੀਅਨ ਅੰਮ੍ਰਿਤਸਰ ਦੇ ਸਮੂਹ ਬੋਰਡ ਆਫ ਡਾਇਰੈਕਟਰਜ਼ ਅਤੇ ਮੈਨੇਜਮੈਂਟ ਵੱਲੋ ਉਹਨਾਂ ਦਾ ਸਵਾਗਤ ਕੀਤਾ ਗਿਆ।

ਇਸ ਦੌਰਾਨ ਵੇਰਕਾ ਅੰਮ੍ਰਿਤਸਰ ਡੇਅਰੀ ਦੇ ਜਨਰਲ ਮੈਨੇਜਰ ਸ਼੍ਰੀ ਅਨਿਮੇਸ਼ ਪ੍ਰਮਾਣਿਕ ਵੱਲੋਂ ਉਚੇਚੇ ਤੌਰ `ਤੇ ਉਹਨਾਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਵੇਰਕਾ ਅੰਮ੍ਰਿਤਸਰ ਡੇਅਰੀ ਵੱਲੋਂ ਬੀਤੇ ਸਮੇਂ ਦੌਰਾਨ ਮਾਰੀਆਂ ਗਈਆ ਮੱਲਾਂ ਪ੍ਰਤੀ ਉਹਨਾਂ ਨੂੰ ਜਾਣੂ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ 2.35 ਐੱਲ.ਐੱਲ.ਪੀ.ਡੀ ਫਰਮੈਂਟਿਡ ਡੇਅਰੀ ਐਂਡ ਅਦਰ ਪ੍ਰੋਡੱਕਟਸ ਡੇਅਰੀ ਪਲਾਂਟ ਬਾਰੇ ਚਾਨਣਾ ਪਾਇਆ ਗਿਆ।

ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਲੱਗਭੱਗ 136 ਕਰੋੜ ਰੁਪਏ ਦਾ ਹੈ ਅਤੇ ਇਸ ਪੋ੍ਰਜੈਕਟ ਵਿੱਚ ਦੁੱਧ ਪਦਾਰਥ ਬਣਾਉਣ ਲਈ ਅਤਿ ਆਧੁਨਿਕ ਤਕਨੀਕ ਦੀ ਵਰਤੋਂ ਹੋਵੇਗੀ, ਜਿਸ ਨਾਲ ਵੇਰਕਾ ਅੰਮ੍ਰਿਤਸਰ ਡੇਅਰੀ ਦੇ ਦੁੱਧ ਪਦਾਰਥ ਬਣਾਉਣ ਦੀ ਸਮਰੱਥਾ ਵਿੱਚ ਵਾਧਾ ਹੋਣ ਦੇ ਨਾਲ ਨਾਲ ਦੁੱਧ ਪਦਾਰਥਾਂ ਦੀ ਗੁਣਵੱਤਾ ਵਿੱਚ ਹੋਰ ਵੀ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪੋ੍ਰਜੈਕਟ ਦੇ ਸ਼ੁਰੂ ਹੋਣ ਨਾਲ ਜਿੱਥੇ ਖਪਤਕਾਰਾ ਨੂੰ ਚੰਗੀ ਗੁਣਵੱਤਾ ਦਾ ਦੁੱਧ ਅਤੇ ਦੁੱਧ ਪਦਾਰਥ ਮੁਹੱਈਆ ਕਰਵਾਏ ਜਾਣਗੇ ਉੱਥੇ ਹੀ ਇਸ ਨਾਲ ਕਿਸਾਨਾਂ, ਟਰਾਂਸਪੋਰਟਰਾਂ, ਦੁਕਾਨਦਾਰਾਂ ਆਦਿ ਨੂੰ ਫਾਇਦਾ ਹੋਵੇਗਾ।

ਮੌਜੂਦਾ ਸਮੇਂ ਦੌਰਾਨ ਇਸ ਪੋ੍ਰਜੈਕਟ ਦਾ ਈ.ਟੀ.ਪੀ. ਦਾ ਕੰਮ ਲੱਗਭੱਗ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਨੂੰ ਕੁੱਝ ਦਿਨਾਂ ਤੱਕ ਪੂਰੀ ਤਰ੍ਹਾਂ ਚਾਲੂ ਕਰ ਦਿੱਤਾ ਜਾਵੇਗਾ। ਇਸ ਪੋ੍ਰਜੈਕਟ ਦਾ ਬਾਕੀ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਉਮੀਦ ਹੈ ਕਿ ਇਹ ਪੋ੍ਰਜੈਕਟ ਇਸ ਸਾਲ ਦੇ ਅਖੀਰ ਤੱਕ ਮੁਕੰਮਲ ਹੋ ਜਾਵੇਗਾ।

ਇਸ ਮੌਕੇ ਸ. ਭੁਪਿੰਦਰ ਸਿੰਘ, ਵਾਈਸ ਚੇਅਰਮੈਨ, ਮਿਲਕ ਯੂਨੀਅਨ ਅੰਮ੍ਰਿਤਸਰ ਦੇ ਬੋਰਡ ਆਫ ਡਾਇਰੈਕਟਰਜ਼ ਸ. ਅਮਨਦੀਪ ਸਿੰਘ, ਸ. ਪਲਵਿੰਦਰ ਸਿੰਘ, ਸ. ਗੁਰਮੁੱਖ ਸਿੰਘ, ਸ. ਸੁਰਜੀਤ ਸਿੰਘ, ਸ. ਜਗਜੀਤ ਸਿੰਘ, ਸ. ਹਰਜੀਤ ਸਿੰਘ, ਸ. ਬਾਜ ਸਿੰਘ ਅਤੇ ਸ਼੍ਰੀ ਸੰਜੀਵ ਸ਼ਰਮਾ ਜਨਰਲ ਮੈਨੇਜਰ ਨੁਮਾਇੰਦਾ ਮਿਲਕਫੈੱਡ, ਪੰਜਾਬ, ਦੇ ਨਾਲ-ਨਾਲ ਸ਼੍ਰੀ ਰਾਜੇਸ਼ ਕੁਮਾਰ, ਰਿਜ਼ਨਲ ਹੈਡ (ਐੱਨ.ਡੀ.ਡੀ.ਬੀ.), ਸ਼੍ਰੀ ਸੰਦੀਪ ਧੀਮਾਣ ਸੀਨੀਅਰ ਮੈਨੇਜਰ (ਐੱਨ.ਡੀ.ਡੀ.ਬੀ.), ਸ੍ਰੀ ਸ਼੍ਰੇਅਸ ਜੈਨ, ਸੀਨੀਅਰ ਮੈਨੇਜਰ ਈ.ਐੱਸ. (ਐੱਨ.ਡੀ.ਡੀ.ਬੀ.), ਸ਼੍ਰੀ ਸ੍ਰੀ ਆਰ.ਪੀ. ਐੱਸ. ਬਾਲੀ, ਮੈਨੇਜਰ ਏ.ਬੀ ਗਰੁੱਪ (ਐੱਨ.ਡੀ.ਡੀ.ਬੀ.) ਅਤੇ ਮਿਲਕ ਯੂਨੀਅਨ ਅੰਮ੍ਰਿਤਸਰ ਦੇ ਅਧਿਕਾਰੀ/ਕਰਮਚਾਰੀ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!