Uncategorized

ਕਣਕ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਮੰਡੀਆਂ ਦੀ ਚੈਕਿੰਗ ਲਈ ਕਲੱਸਟਰ ਅਫ਼ਸਰ ਨਿਯੁਕਤ: ਡਿਪਟੀ ਕਮਿਸ਼ਨਰ

104 ਮੰਡੀਆਂ ਤੋਂ ਇਲਾਵਾ 45 ਆਰਜ਼ੀ ਖ਼ਰੀਦ ਕੇਂਦਰਾਂ ਵਿੱਚ ਹੋਵੇਗੀ ਜਿਣਸ ਦੀ ਖ਼ਰੀਦ

ਬਰਨਾਲਾ 5 ਅਪ੍ਰੈਲ ( ਸੂਤਰ )


ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਆਉਂਦੇ ਦਿਨੀਂ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੀ ਆਮਦ ਦੇ ਮੱਦੇਨਜ਼ਰ ਸੁਚੱਜੇ ਪ੍ਰਬੰਧ ਅਤੇ ਸੁਖਾਵੀਂ ਖਰੀਦ ਯਕੀਨੀ ਬਣਾਉਣ ਲਈ ਕਲੱਸਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਜ਼ਿਲ੍ਹਾ ਬਰਨਾਲਾ ਵਿੱਚ ਪਿਛਲੇ ਸਾਲ 10 ਅਪ੍ਰੈਲ ਦੇ ਆਸ – ਪਾਸ ਫ਼ਸਲ ਮੰਡੀਆਂ ਵਿੱਚ ਆਈ ਸੀ ਅਤੇ ਇਸ ਵਾਰ ਮੌਸਮ ਦੇ ਵਿਗੜੇ ਮਿਜ਼ਾਜ ਕਰਕੇ 15 ਅਪ੍ਰੈਲ ਦੇ ਆਸ – ਪਾਸ ਫ਼ਸਲ ਦੀ ਆਮਦ ਦੀ ਉਮੀਦ ਹੈ।

ਓਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪੰਜ ਮਾਰਕੀਟ ਕਮੇਟੀਆਂ ਅਧੀਨ 104 ਮੰਡੀਆਂ ਤੋਂ ਇਲਾਵਾ 45 ਆਰਜ਼ੀ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖ਼ਰੀਦ ਕੀਤੀ ਜਾਵੇਗੀ। ਪਿਛਲੇ ਹਾੜ੍ਹੀ ਦੇ ਸੀਜ਼ਨ ਵਿੱਚ 475536 ਮੀਟ੍ਰਿਕ ਟਨ ਫ਼ਸਲ ਦੀ ਆਮਦ ਹੋਈ ਸੀ ਅਤੇ ਇਸ ਸੀਜ਼ਨ ਵਿੱਚ 486951 ਮੀਟ੍ਰਿਕ ਟਨ ਕਣਕ ਦੀ ਆਮਦ ਦੀ ਉਮੀਦ ਹੈ।

ਓਹਨਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਲਿਆਉਣ ਅਤੇ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ, ਇਸ ਦੇ ਮੱਦੇਨਜ਼ਰ ਮੰਡੀਆਂ ਦੀ ਚੈਕਿੰਗ ਲਈ ਸਹਾਇਕ ਕਮਿਸ਼ਨਰ (ਜ) ਬਰਨਾਲਾ, ਐੱਸ ਡੀ ਐੱਮ ਬਰਨਾਲਾ, ਐੱਸ ਡੀ ਐੱਮ ਤਪਾ ਅਤੇ ਐੱਸ ਡੀ ਐੱਮ ਮਹਿਲ ਕਲਾਂ ਦੀ ਅਗਵਾਈ ਹੇਠ 15 ਕਲੱਸਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ ਜਿਨ੍ਹਾਂ ਨੂੰ ਵੱਖ ਵੱਖ ਮੰਡੀਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਹ ਮੰਡੀਆਂ ਦੀ ਚੈਕਿੰਗ ਯਕੀਨੀ ਬਣਾਉਣਗੇ।

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਗਈ ਕਿ ਮੰਡੀਆਂ ਵਿੱਚ ਫੜਾਂ ਦੀ ਸਫਾਈ, ਬਿਜਲੀ, ਪਾਣੀ, ਛਾਂ, ਪਖਾਨੇ, ਬਾਰਦਾਨੇ ਆਦਿ ਸਮੇਤ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ।

ਇਸ ਮੌਕੇ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚ ਬਿਜਲੀ ਦੇ ਖੰਬਿਆਂ, ਟਰਾਂਸਫਾਰਮਰਾਂ ਨੇੜੇ ਮਰਲਾ ਜਗ੍ਹਾ ਵਿਚ ਫ਼ਸਲ ਦੀ ਕਟਾਈ ਪਹਿਲਾਂ ਕਰ ਲੈਣ ਤਾਂ ਜੋ ਤਾਂ ਜੋ ਚੰਗਿਆੜੀ ਡਿੱਗਣ ਦੀ ਸੂਰਤ ਵਿੱਚ ਨੁਕਸਾਨ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਟਿਊਬਵੈਲਾਂ ਵਾਲੀਆਂ ਡਿੱਗੀਆਂ ਅਤੇ ਟਰੈਕਟਰ ਆਪਰੇਟਡ ਸਪਰੇਅਰ ਟੈਂਕਰਾਂ ਵਿੱਚ ਪਾਣੀ ਭਰ ਕੇ ਰੱਖਣ ਤਾਂ ਜੋ ਲੋੜ ਪੈਣ ‘ਤੇ ਵਰਤਿਆ ਜਾ ਸਕੇ।

Related Articles

Leave a Reply

Your email address will not be published. Required fields are marked *

Back to top button
error: Content is protected !!