Uncategorized

ਈ ਸੇਵਾ: ਅਰਜ਼ੀਆਂ ਦੇ ਸਮਾਂਬੱਧ ਨਿਬੇੜੇ ਨਾਲ ਜ਼ਿਲ੍ਹਾ ਬਰਨਾਲਾ ਸੂਬੇ ‘ਚੋਂ ਮੋਹਰੀ: ਡਿਪਟੀ ਕਮਿਸ਼ਨਰ

ਇਕ ਸਾਲ ਦੌਰਾਨ 1,08,287 ਅਰਜ਼ੀਆਂ ਪ੍ਰਾਪਤ, 97,086 ਅਰਜ਼ੀਆਂ ਦਾ ਸਮਾਂਬੱਧ ਨਿਬੇੜੇ

ਬਰਨਾਲਾ, 8 ਅਪ੍ਰੈਲ ( ਸੂਤਰ )


ਜ਼ਿਲ੍ਹਾ ਬਰਨਾਲਾ ਈ-ਸੇਵਾ ਪੋਰਟਲ ਉੱਤੇ ਸਭ ਤੋਂ ਘੱਟ ਬਕਾਇਆ ਅਰਜ਼ੀਆਂ (0.16%) ਨਾਲ ਸੂਬੇ ਵਿੱਚ ਪਹਿਲੇ ਸਥਾਨ ‘ਤੇ ਹੈ। ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ 8 ਅਪ੍ਰੈਲ 2025 ਤੋਂ 7 ਅਪ੍ਰੈਲ 2026 ਤੱਕ ਜ਼ਿਲ੍ਹੇ ਵਿੱਚ ਈ-ਸੇਵਾ ਅਤੇ ਕਨੈਕਟ ਪੋਰਟਲ ਰਾਹੀਂ ਕੁੱਲ 1,08,287 ਅਰਜ਼ੀਆਂ ਪ੍ਰਾਪਤ ਹੋਈਆਂ।

ਇਨ੍ਹਾਂ ਵਿੱਚੋਂ 97,086 ਅਰਜ਼ੀਆਂ ਨੂੰ ਨਿਰਧਾਰਤ ਸਮੇਂ ਅੰਦਰ ਨਿਪਟਾਇਆ ਗਿਆ ਹੈ, ਜਦਕਿ 9,613 ਅਰਜ਼ੀਆਂ ਪ੍ਰਕਿਰਿਆ ਅਧੀਨ ਹਨ ਅਤੇ 1,588 ਅਰਜ਼ੀਆਂ ਵੱਖ-ਵੱਖ ਕਾਰਨਾਂ ਕਰਕੇ ਵਾਪਸ ਭੇਜੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਕੁੱਲ 14 ਸੇਵਾ ਕੇਂਦਰਾਂ ਰਾਹੀਂ 450 ਤੋਂ ਵੱਧ ਤਰ੍ਹਾਂ ਦੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਵਿਭਾਗਾਂ ਨੂੰ ਅਰਜ਼ੀਆਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਸਰਕਾਰ ਤੁਹਾਡੇ ਦੁਆਰ” ਮੁਹਿੰਮ ਤਹਿਤ ਡੋਰ ਸਟੈਪ ਡਿਲਿਵਰੀ (ਡੀਐਸਡੀ) ਦੀ ਸੇਵਾ ਵੀ ਦਿੱਤੀ ਜਾ ਰਹੀ ਹੈ, ਜਿਸ ਅਧੀਨ ਨਾਗਰਿਕ 1076 ‘ਤੇ ਕਾਲ ਕਰਕੇ 420 ਤੋਂ ਵੱਧ ਸਰਕਾਰੀ ਸੇਵਾਵਾਂ ਦਾ ਲਾਭ ਘਰ ਬੈਠੇ ਲੈ ਸਕਦੇ ਹਨ। ਇਸ ਨਾਲ ਲਾਜ਼ਮੀ ਦਸਤਾਵੇਜ਼ਾਂ ਅਤੇ ਸਰਟੀਫਿਕੇਟਾਂ ਲਈ ਲਾਈਨਾਂ ਵਿੱਚ ਖੜ੍ਹਾ ਹੋਣ ਦੀ ਲੋੜ ਨਹੀਂ। ਲੋਕ ਆਪਣੀਆਂ ਅਰਜ਼ੀਆਂ ਨੂੰ ਆਨਲਾਈਨ ਟ੍ਰੈਕ ਵੀ ਕਰ ਸਕਦੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!