Uncategorized

ਚੇਅਰਮੈਨ ਗਿੱਲ ਨੇ ਲੁਧਿਆਣਾ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ

ਚੇਅਰਮੈਨ ਗਿੱਲ ਨੇ ਕਣਕ ਦੇ ਹਰੇਕ ਦਾਣੇ ਦੀ ਖਰੀਦ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ

ਲੁਧਿਆਣਾ, 11 ਅਪ੍ਰੈਲ ( ਸੂਤਰ )


ਚੇਅਰਮੈਨ ਮਾਰਕੀਟ ਕਮੇਟੀ ਅਤੇ ਸਟੇਟ ਸਕੱਤਰ ਕਿਸਾਨ ਵਿੰਗ ਪੰਜਾਬ ਸ. ਗੁਰਜੀਤ ਸਿੰਘ ਗਿੱਲ ਨੇ ਲੁਧਿਆਣਾ ਅਨਾਜ ਮੰਡੀ ਵਿਖੇ ਚੱਲ ਰਹੇ ਕਣਕ ਦੀ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਉਪਾਅ ਲਾਗੂ ਕੀਤੇ ਗਏ ਹਨ। ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ।

ਚੇਅਰਮੈਨ ਗਿੱਲ ਅਤੇ ਸੈਕਟਰੀ ਹਰਿੰਦਰ ਸਿੰਘ ਗਿੱਲ ਨੇ ਅੱਗੇ ਦੱਸਿਆ ਕਿ ਖਰੀਦ ਕੀਤੀ ਕਣਕ ਦੀ ਅਦਾਇਗੀ ਸਿੱਧੇ ਤੌਰ ‘ਤੇ ਆਨਲਾਈਨ ਪ੍ਰਣਾਲੀਆਂ ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਮੇਂ ਸਿਰ ਟ੍ਰਾਂਸਫਰ ਕੀਤੀ ਜਾ ਰਹੀ ਹੈ। ਕੁਸ਼ਲ ਪ੍ਰਬੰਧਨ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਢੋਆ-ਢੁਆਈ, ਭੁਗਤਾਨ ਜਾਂ ਲੌਜਿਸਟਿਕਸ ਨਾਲ ਸਬੰਧਤ ਕਿਸੇ ਵੀ ਮੁੱਦੇ ਤੋਂ ਬਚਣ ਲਈ ਸਖ਼ਤੀ ਨਾਲ ਨਿਰਦੇਸ਼ ਦਿੱਤੇ ਗਏ ਹਨ।

ਖਰੀਦ ਸੀਜ਼ਨ ਦੌਰਾਨ ਕਿਸਾਨਾਂ ਲਈ ਆਰਾਮਦਾਇਕ ਮਾਹੌਲ ਪ੍ਰਦਾਨ ਕਰਨ ਲਈ ਸਾਫ਼ ਪੀਣ ਵਾਲਾ ਪਾਣੀ, ਲੋੜੀਂਦੀ ਰੋਸ਼ਨੀ, ਬੈਠਣ ਦੀ ਵਿਵਸਥਾ ਅਤੇ ਸੈਨੀਟੇਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!