ਵਿਧਾਇਕ ਸੰਤੋਸ਼ ਕਟਾਰੀਆਂ ਨੇ ਬਲਾਚੌਰ ਦਾਣਾ ਮੰਡੀ ਵਿਖੇ ਸ਼ੁਰੂ ਕਰਵਾਈ ਕਣਕ ਦੀ ਖਰੀਦ
ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਨਹੀਂ ਆਉਣ ਦਿੱਤੀ ਜਾਵੇਗੀ ਦਿਕੱਤ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਬਲਾਚੌਰ, 15 ਅਪ੍ਰੈਲ ( ਸੂਤਰ )

ਵਿਧਾਇਕ ਹਲਕਾ ਬਲਾਚੌਰ ਸੰਤੋਸ਼ ਕਟਾਰੀਆਂ ਅਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਦਾਣਾ ਮੰਡੀ ਬਲਾਚੌਰ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ ਹੈ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਜਿਨਸ ਦੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਵਿਧਾਇਕ ਹਲਕਾ ਬਲਾਚੌਰ ਸੰਤੋਸ਼ ਕਟਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਜਿਨਸ ਦੀ ਖਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਵੀ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਫਸਲ ਸੁੱਕਾ ਕੇ ਲਿਆਉਣ ਤਾਂ ਜੋ ਉਨ੍ਹਾਂ ਨੂੰ ਆਪਣੇ ਜਿਨਸ ਵੇਚਣ ਵਿੱਚ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਮੰਡੀਆਂ ਵਿੱਚ ਫਸਲ ਦਾ ਇੱਕ-ਇੱਕ ਦਾਣਾ ਖਰੀਦ ਕਰਨ ਲਈ ਵਚਨਬੱਧ ਹੈ।

ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਜਿਨਸ ਦੀ ਖਰੀਦ ਸਬੰਧੀ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀਆਂ ’ਚ ਨਿਰੰਤਰ ਚੈਕਿੰਗ ਜਾਰੀ ਰੱਖੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੇ ਖਰੀਦ ਸੀਜ਼ਨ ਦੌਰਾਨ ਬਾਰਦਾਨੇ ਦੀ ਕੋਈ ਕਮੀ ਪੇਸ਼ ਨਾ ਆਵੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਸੁੱਕੀ ਹੋਈ ਫਸਲ ਲਿਆਉਣ ਤਾਂ ਜੋ ਕਿਸੇ ਵੀ ਕਿਸਮ ਦੀ ਪ੍ਰੇਸ਼ਾਨ ਪੇਸ਼ ਨਾ ਆਵੇ।




