Uncategorized

ਨਸ਼ਾ ਤਸਕਰੀ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ, ਵੱਖ-ਵੱਖ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ

ਕਾਰਡਨ ਅਤੇ ਸਰਚ ਅਭਿਆਨ ਦੌਰਾਨ 2 ਸ਼ੱਕੀ ਵਿਅਕਤੀ ਰਾਊਂਡ ਅੱਪ

ਮਾਲੇਰਕੋਟਲਾ, 15 ਅਪ੍ਰੈਲ ( ਵਾਸ਼ਿਸ਼ਟ )


ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਕਾਰਡਨ ਅਤੇ ਸਰਚ ਅਭਿਆਨ ਚਲਾਇਆ ਗਿਆ। ਇਹ ਸਰਚ ਅਭਿਆਨ ਆਈ.ਜੀ (ਜੀ.ਆਰ.ਪੀ) ਪਟਿਆਲਾ ਬਲਜੋਤ ਸਿੰਘ ਰਾਠੌਰ ਦੀ ਨਿਗਰਾਨੀ ਹੇਠ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਅਗਵਾਈ ਵਿੱਚ ਚਲਾਇਆ ਗਿਆ।

ਇਸ ਸਰਚ ਅਭਿਆਨ ਦੌਰਾਨ ਡੀ.ਐਸ.ਪੀ (ਇਨਵੈਸਟਿਗੇਸ਼ਨ) ਸਤੀਸ਼ ਕੁਮਾਰ ਅਤੇ ਡੀ.ਐਸ.ਪੀ (ਸਬ ਡਿਵਿਜ਼ਨ ਮਲੇਰਕੋਟਲਾ) ਮਨਵਜੀਤ ਸਿੰਘ ਸਿੱਧੂ ਸਮੇਤ ਸਮੂਹ ਮੁੱਖ ਅਧਿਕਾਰੀਆਂ ਅਤੇ ਭਾਰੀ ਪੁਲਿਸ ਫੋਰਸ ਵੱਲੋਂ ਮੁਹੱਲਾ ਜਮਾਲਪੁਰਾ ਅਤੇ ਪੱਕਾ ਦਰਵਾਜ਼ਾ ਖੇਤਰਾਂ ਦੇ ਸ਼ੱਕੀ ਇਲਾਕਿਆਂ ਅਤੇ ਟਿਕਾਣਿਆਂ ‘ਤੇ ਗਹਿਰਾਈ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ।

ਮਾਲੇਰਕੋਟਲਾ ਦੀ ਤਰ੍ਹਾਂ ਹੀ ਅਹਿਮਦਗੜ੍ਹ ਵਿਖੇ ਡੀ.ਐਸ.ਪੀ (ਸਬ ਡਿਵਿਜ਼ਨ ਅਹਿਮਦਗੜ੍ਹ) ਸੁਖਦੇਵ ਸਿੰਘ ਬਰਾੜ ਵੱਲੋਂ ਪੁਲਿਸ ਫੋਰਸ ਸਮੇਤ ਰੇਲਵੇ ਸਟੇਸ਼ਨ ਅਹਿਮਦਗੜ੍ਹ ਅਤੇ ਵਾਰਡ ਨੰਬਰ 2 ਵਿਖੇ ਸਰਚ ਅਭਿਆਨ ਚਲਾਇਆ ਗਿਆ। ਇਸੇ ਤਰ੍ਹਾਂ ਅਮਰਗੜ੍ਹ ਵਿਖੇ ਡੀ.ਐਸ.ਪੀ (ਸਬ ਡਿਵਿਜ਼ਨ ਅਮਰਗੜ੍ਹ) ਸੰਜੀਵ ਕੁਮਾਰ ਵੱਲੋਂ ਵੀ ਆਪਣੀ ਟੀਮ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਕਾਰਡਨ ਐਂਡ ਸਰਚ ਆਪਰੇਸ਼ਨ ਕੀਤੇ ਗਏ।

ਸੀਨੀਅਰ ਕਪਤਾਨ ਪੁਲਿਸ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਪੁਲਿਸ ਵੱਲੋਂ ਸੂਬਾ ਪੱਧਰ ‘ਤੇ ਨਸ਼ਾ ਤਸਕਰੀ ਦੇ ਖ਼ਾਤਮੇ ਲਈ ਇਹ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਖ਼ਤ ਕਾਰਵਾਈ ਕੀਤੀ ਜਾਂਦੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱਪ ਕੀਤਾ ਗਿਆ ਹੈ, ਜਿਨ੍ਹਾਂ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਉਨ੍ਹਾਂ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਨਸ਼ਾ ਤਸਕਰੀ ਸੰਬੰਧੀ ਕੋਈ ਵੀ ਜਾਣਕਾਰੀ “ਸੇਫ ਪੰਜਾਬ” ਵਟਸਐਪ ਚੈਟਬੋਟ ਨੰਬਰ 9779-100-200 ‘ਤੇ ਸਾਂਝੀ ਕੀਤੀ ਜਾਵੇ। ਲੋਕਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!