Uncategorized

ਮਾਵਾਂ-ਧੀਆਂ ਸਤਕਾਰ ਯੋਜਨਾ ਦੇ ਫਾਰਮ ਭਰਨ ਦੀ ਪ੍ਰਕਿਰਿਆ ਮਲੋਟ ਦੇ ਪਿੰਡ ਅਬੁਲ ਖੁਰਾਣਾ ਤੋਂ ਸ਼ੁਰੂ- ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਲੋਟ 15 ਅਪ੍ਰੈਲ ( ਸੂਤਰ )


ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਮਾਵਾਂ-ਧੀਆਂ ਸਤਕਾਰ ਯੋਜਨਾ” ਤਹਿਤ ਫਾਰਮ ਭਰਨ ਦੀ ਪ੍ਰਕਿਰਿਆ ਦਾ ਆਗਾਜ਼ ਮਲੋਟ ਦੇ ਪਿੰਡ ਅਬੁਲ ਖੁਰਾਣਾ ਤੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਕੀਮ ਲੰਬੇ ਸਮੇਂ ਤੋਂ ਉਡੀਕ ਰਹੀ ਇੱਕ ਵੱਡੀ ਯੋਜਨਾ ਸੀ, ਜੋ ਕਿ ਮਾਨ ਸਰਕਾਰ ਵੱਲੋਂ ਆਪਣੀ ਗਰੰਟੀ ਅਨੁਸਾਰ ਪੂਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ ਅਤੇ ਇਸ ਨੂੰ ਲੈ ਕੇ ਸੂਬੇ ਭਰ ਵਿੱਚ ਵੱਡਾ ਉਤਸ਼ਾਹ ਹੈ। ਉਨ੍ਹਾਂ ਆਂਗਨਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਹ ਇਸ ਸਕੀਮ ਨੂੰ ਸਫਲ ਬਣਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰ ਰਹੀਆਂ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਯੋਜਨਾ ਨੂੰ ਲਾਗੂ ਕੀਤਾ ਜਾ ਰਿਹਾ ਹੈ ਅਤੇ ਫਾਰਮ ਆਂਗਨਵਾੜੀ ਕੇਂਦਰਾਂ ਵਿੱਚ ਭਰੇ ਜਾਣਗੇ। ਇਸ ਤੋਂ ਇਲਾਵਾ ਪਿੰਡ ਅਤੇ ਬੂਥ ਪੱਧਰ ‘ਤੇ ਮੋਟੀਵੇਟਰਾਂ ਦੀ ਨਿਯੁਕਤੀ ਕੀਤੀ ਗਈ ਹੈ, ਜੋ ਘਰ-ਘਰ ਜਾ ਕੇ ਮਹਿਲਾਵਾਂ ਨੂੰ ਜਾਗਰੂਕ ਕਰਨ ਅਤੇ ਫਾਰਮ ਭਰਨ ਲਈ ਮਦਦ ਕਰਨਗੀਆਂ।

ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਲਗਭਗ 97 ਫੀਸਦੀ ਮਹਿਲਾਵਾਂ ਨੂੰ ਕਵਰ ਕੀਤਾ ਗਿਆ ਹੈ ਅਤੇ ਸਿਰਫ ਉਹ ਮਹਿਲਾਵਾਂ ਇਸ ਯੋਜਨਾ ਤੋਂ ਬਾਹਰ ਹਨ ਜੋ ਇਨਕਮ ਟੈਕਸ ਅਦਾ ਕਰਦੀਆਂ ਹਨ। ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਆਮਦਨ ਸੀਮਾ ਨਹੀਂ ਰੱਖੀ ਗਈ ਅਤੇ ਹਰ ਵਰਗ, ਜਾਤੀ ਅਤੇ ਧਰਮ ਨਾਲ ਸੰਬੰਧਿਤ ਮਹਿਲਾਵਾਂ ਨੂੰ ਇਸ ਦਾ ਲਾਭ ਮਿਲੇਗਾ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਜਲਦ ਪੂਰੀ ਕਰਕੇ ਦੋ ਮਹੀਨੇ ਅੰਦਰ ਹੀ ਯੋਗ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਕਰਵਾ ਦਿੱਤੀ ਜਾਵੇਗੀ।

ਇਸ ਮੌਕੇ ਡੀਐਸਐਸਓ ਰਾਜਵੰਤ ਕੌਰ , ਸੁਪਰਵਾਈਜ਼ਰ ਗੁਰਮੀਤ ਕੌਰ , ਸਰਪੰਚ ਅਮਨਦੀਪ ਕੌਰ , ਵਿੱਕੀ ਸਿੰਘ, ਗਗਨਦੀਪ ਸਿੰਘ , ਲਵ ਬੱਤਰਾ , ਨਵਦੀਪ ਸਿੰਘ , ਕਰਮਜੀਤ ਸ਼ਰਮਾ, ਪੀ ਏ ਅਰਸ਼ ਸਿੱਧੂ, ਸ਼ਿੰਦਰਪਾਲ ਸਿੰਘ ਤੋਂ ਇਲਾਵਾ ਆਂਗਨਵਾੜੀ ਵਰਕਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!