Uncategorized

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਤਿਮਾਹੀ ਮੀਟਿੰਗ ਦਾ ਆਯੋਜਨ

09.05.2026 ਨੂੰ ਲਗਾਈ ਜਾਵੇਗੀ ਅਗਲੀ ਨੈਸ਼ਨਲ ਲੋਕ ਅਦਾਲਤ- ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ

ਫਾਜਿਲਕਾ 16 ਅਪ੍ਰੈਲ ( ਸੂਤਰ )


ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (DLSA), ਫਾਜ਼ਿਲਕਾ ਦੀ ਤਿਮਾਹੀ ਮੀਟਿੰਗ ਸ੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਰਹਿਨੁਮਾਈ ਹੇਠ ਆਯੋਜਿਤ ਕੀਤੀ ਗਈ।

ਬੈਠਕ ਵਿੱਚ ਸ਼੍ਰੀਮਤੀ ਅਮਨਪ੍ਰੀਤ ਕੌਰ ਸੰਧੂ, ਮਾਣਯੋਗ ਡਿਪਟੀ ਕਮਿਸ਼ਨਰ, ਫਾਜ਼ਿਲਕਾ, ਸ਼੍ਰੀ ਗੁਰਮੀਤ ਸਿੰਘ, ਮਾਣਯੋਗ ਸੀਨੀਅਰ ਕਪਤਾਨ ਪੁਲਿਸ, ਸ੍ਰੀ ਕੇ.ਕੇ. ਸਿੰਗਲਾ, ਮਾਣਯੋਗ ਵਧੀਕ ਜਿਲਾ ਅਤੇ ਸੈਸ਼ਨ ਜੱਜ, ਫਾਜ਼ਿਲਕਾ, ਰੂਚੀ ਸਵਪਨ ਸ਼ਰਮਾ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ, ਸ਼੍ਰੀ ਗੁਰਦਿੱਤ ਸਿੰਘ, ਡਿਪਟੀ ਸੁਪਰਡੈਂਟ, ਸਬ-ਜੇਲ੍ਹ ਫਾਜਿਲਕਾ, ਸ਼੍ਰੀ ਵਜੀਰ ਕੰਬੋਜ, ਜ਼ਿਲ੍ਹਾ ਅਟਾਰਨੀ, ਫਾਜ਼ਿਲਕਾ, ਸ਼੍ਰੀ ਸੁਤੰਤਰਜੋਤ ਸਿੰਘ ਗਿੱਲ, ਪ੍ਰਧਾਨ, ਬਾਰ ਐਸੋਸੀਏਸ਼ਨ, ਫਾਜ਼ਿਲਕਾ, ਸ਼੍ਰੀ ਗੁਰਦੀਪ ਸੰਘ, ਡੀ.ਪੀ.ਆਰ.ਓ, ਫਾਜ਼ਿਲਕਾ ਹਾਜ਼ਰ ਸਨ।

ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਦੀ ਪ੍ਰਦਾਨਗੀ, ਲੋਕ ਅਦਾਲਤਾਂ ਦੇ ਆਯੋਜਨ, ਪੈਰਾ ਲੀਗਲ ਵਲੰਟੀਅਰਾਂ ਦੀ ਕਾਰਗੁਜ਼ਾਰੀ, ਜਾਗਰੂਕਤਾ ਪ੍ਰੋਗਰਾਮਾਂ ਅਤੇ ਹੋਰ ਕਾਨੂੰਨੀ ਸੇਵਾਵਾਂ ਨਾਲ ਸੰਬੰਧਿਤ ਵਿਸ਼ਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮਾਣਯੋਗ ਚੇਅਰਮੈਨ ਵੱਲੋਂ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਜ਼ਰੂਰਤਮੰਦ ਅਤੇ ਯੋਗ ਵਿਅਕਤੀਆਂ ਤੱਕ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਭਾਵਸ਼ਾਲੀ ਅਤੇ ਸਮੇਂ-ਸਿਰ ਪਹੁੰਚਾਈ ਜਾਵੇ।

ਇਸ ਤੋਂ ਇਲਾਵਾ ਯੂ.ਟੀ.ਆਰ.ਸੀ ਕਮੇਟੀ ਦੀ ਤਿਮਾਹੀ ਮੀਟਿੰਗ ਸ਼੍ਰੀ ਧਰਮਿੰਦਰ ਪਾਲ ਸਿੰਗਲਾ, ਜਿਲ੍ਹਾ ਅਤੇ ਸੈਸ਼ਨ ਜੱਜ—ਕਮ—ਮਾਣਯੋਗ, ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਹਵਾਲਾਤੀਆਂ ਜਿਹਨਾਂ ਨੂੰ ਜਮਾਨਤ ਮਿਲ ਚੁੱਕੀ ਹੈ ਪਰ ਰਿਹਾਅ ਨਹੀਂ ਹੋਏ, ਅਨੁਕੂਲ ਅਪਰਾਧ ਅਤੇ ਹਵਾਲਾਤੀਆਂ ਜਿਹਨਾਂ ਨੂੰ ਲਾਭ ਮਿਲ ਸਕਦੇ ਹਨ ਆਦਿ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ।

ਅੰਤ ਵਿੱਚ ਇਹ ਜਾਣਕਾਰੀ ਵੀ ਦਿੱਤੀ ਗਈ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਦਿਨਾਂਕ 09.05.2026 ਨੂੰ ਜ਼ਿਲ੍ਹਾ ਫਾਜ਼ਿਲਕਾ ਵਿੱਚ ਆਯੋਜਿਤ ਕੀਤੀ ਜਾਵੇਗੀ, ਜਿਸ ਵਿੱਚ ਵੱਖ-ਵੱਖ ਕਿਸਮ ਦੇ ਮਾਮਲਿਆਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਇਆ ਜਾਵੇਗਾ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਲੋਕ ਅਦਾਲਤ ਦਾ ਲਾਭ ਉਠਾ ਕੇ ਆਪਣੇ ਲੰਬਿਤ ਮਾਮਲਿਆਂ ਦਾ ਤੇਜ਼, ਸੁਲਭ ਅਤੇ ਖਰਚਾ ਰਹਿਤ ਨਿਪਟਾਰਾ ਕਰਵਾਉਣ।

ਇਸ ਦੇ ਨਾਲ ਹੀ ਜੇ ਕੋਈ ਵੀ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨਾ ਚਾਹੁੰਦਾ ਹੈ, ਤਾਂ ਉਹ ਟੋਲ-ਫ੍ਰੀ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਫ਼ਤਰੀ ਨੰਬਰ 01638-261500 ’ਤੇ ਸੰਪਰਕ ਕਰ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!