Uncategorized

ਨਗਰ ਨਿਗਮ ਅਬੋਹਰ ਵੱਲੋਂ ਡੇਂਗੂ ਦੇ ਬਚਾਅ ਲਈ ਅਬੋਹਰ ਸ਼ਹਿਰ ਦੀਆਂ ਵੱਖ ਵੱਖ ਕਾਲੋਨੀਆਂ ਵਿੱਚ ਕਰਵਾਈ ਗਈ ਫੋਗਿੰਗ

ਨਗਰ ਨਿਗਮ ਤੇ ਸਿਹਤ ਵਿਭਾਗ ਵੱਲੋਂ ਡੇਂਗੂ ਤੇ ਮਲੇਰੀਆ ਆਦਿ ਦੀ ਰੋਕਥਾਮ ਲਈ ਲਗਾਤਾਰ ਗਤੀਵਿਧੀਆਂ ਜਾਰੀ

ਅਬੋਹਰ 20 ਅਪ੍ਰੈਲ ( ਸੂਤਰ )


ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰੇਸ਼ਾਂ ਹੇਠ ਨਗਰ ਨਿਗਮ ਅਬੋਹਰ ਤੇ ਸਿਹਤ ਵਿਭਾਗ ਦੇ ਸਾਂਝੇ ਯਤਨਾ ਨਾਲ ਅਬੋਹਰ ਸ਼ਹਿਰ ਦੀ ਜੈਨ ਨਗਰੀ, ਧਰਮ ਨਗਰੀ, ਜੰਮੂ ਬਸਤੀ, ਆਰਿਆ ਨਗਰ, ਨਹਿਰੂ ਪਾਰਕ, ਸੇਤੀਆ ਕਲੋਨੀ ਅਤੇ ਨਗਰ ਨਿਗਮ ਦਫ਼ਤਰ ਅਬੋਹਰ ਵਿਖੇ ਡੇਂਗੂ ਦੇ ਬਚਾਅ ਲਈ ਫੋਗਿੰਗ ਕਰਵਾਈ ਗਈ ਹੈ।


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਚੀਫ ਸੈਨਟਰੀ ਇੰਸਪੈਕਟਰ ਜਸਵਿੰਦਰ ਸਿੰਘ ਦੱਸਿਆ ਕਿ ਨਗਰ ਨਿਗਮ ਦੀ ਇਹ ਕੋਸ਼ਿਸ਼ ਹੈ ਆਉਣ ਵਾਲੇ ਸਮੇਂ ਵਿੱਚ ਡੇਂਗੂ ਵਰਗੀ ਸਮੱਸਿਆ ਤੋਂ ਨਿਜ਼ਾਤ ਪਾਈ ਜਾ ਸਕੇ ਇਸ ਲਈ ਲਗਾਤਾਰ ਅਬੋਹਰ ਸਹਿਰ ਦੇ ਵੱਖ-ਵੱਖ ਵਾਰਡਾਂ, ਕਲੋਨੀਆਂ, ਗਲੀ-ਮੁਹੱਲਿਆਂ ਤੇ ਘਰਾਂ ਅੰਦਰ ਫੋਗਿੰਗ ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹੋਈਆਂ ਭਾਰੀ ਬਰਸਾਤਾਂ ਕਾਰਨ ਆਉਣ ਵਾਲੇ ਸਮੇਂ ਚ ਮੌਸਮੀ ਬਿਮਾਰੀਆਂ ਮਲੇਰੀਆ, ਚਿਕਨਗੁਨੀਆ ਤੇ ਡੇਂਗੂ ਆਦਿ ਫੈਲਣ ਦਾ ਖ਼ਦਸ਼ਾ ਹੈ। ਇਸ ਕਾਰਨ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫੋਗਿੰਗ ਕਰਵਾਈ ਕੀਤੀ ਗਈ ਹੈ ਤੇ ਇਹ ਫੋਗਿੰਗ ਰੋਜ਼ਾਨਾ ਜੰਗੀ ਪੱਧਰ ਪੱਧਰ ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਸਾਫ-ਸੁਥਰਾ ਤੇ ਸ਼ਹਿਰ ਵਾਸੀ ਸਿਹਤ ਪੱਖੋਂ ਤੰਦਰੁਸਤ ਰਹਿਣ ਇਸ ਲਈ ਇਹ ਗਤੀਵਿਧੀਆਂ ਜਾਰੀ ਹੈ ।

ਉਨ੍ਹਾਂ ਅੱਗੇ ਕਿਹਾ ਕਿ ਹਾਟ-ਸਪਾਟ ਖੇਤਰਾਂ ਜਿਨ੍ਹਾਂ ਵਿਚ ਪਿਛਲੇ ਸਾਲ ਡੇਂਗੂ ਦੇ ਕੇਸ ਵੱਧ ਆਏ ਸਨ ਉਥੇ ਵਿਸ਼ੇਸ਼ ਤਰਜੀਹ ਦਿੰਦਿਆਂ ਨਗਰ ਨਿਗਮ ਤੇ ਸਿਹਤ ਵਿਭਾਗ ਦੀਆਂ ਟੀਮਾਂ ਰੋਜ਼ਾਨਾ ਚੈਕਿੰਗ ਤੇ ਫੋਗਿੰਗ ਕਰ ਰਹੀਆਂ ਹਨ ਤਾਂ ਜੋ ਇਥੇ ਡੇਂਗੂ ਦੀ ਰੋਕਥਾਮ ਕੀਤੀ ਜਾ ਸਕੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਘਰਾਂ ਵਿਚ ਕਿਸੇ ਵੀ ਥਾਂ ਤੇ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ।

ਇਸ ਮੌਕੇ ਚੀਫ ਸੈਨਟਰੀ ਇੰਸਪੈਕਟਰ ਇਕਬਾਲ ਸਿੰਘ, ਸੈਨਟਰੀ ਇੰਸਪੈਕਟਰ ਕਰਤਾਰ ਸਿੰਘ, ਸ਼ਿਵਾ, ਵਿਜੇ ਕੁਮਾਰ ਤੇ ਸੰਨੀ ਅਤੇ ਸਿਹਤ ਵਿਭਾਗ ਤੋਂ ਐਨਵੀਵੀਡੀਸੀਪੀ ਇੰਚਾਰਜ ਟਹਿਲ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਅਮਨਦੀਪ ਸਿੰਘ ਸਮੇਤ ਸਿਹਤ ਵਿਭਾਗ ਦੀ ਟੀਮ ਮੌਜੂਦ ਸੀ।

Related Articles

Leave a Reply

Your email address will not be published. Required fields are marked *

Back to top button
error: Content is protected !!