Uncategorized

ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਦੇ ਵਿਕਾਸ ਦੇ ਕੰਮਾਂ ਸਬੰਧੀ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ

ਨਹਿਰੂ ਪਾਰਕ ਅਬੋਹਰ ਵਿਖੇ ਸਾਫ-ਸਫਾਈ ਦੇ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾ

ਅਬੋਹਰ 24 ਅਪ੍ਰੈਲ ( ਸੂਤਰ )


ਡਿਪਟੀ ਕਮਿਸ਼ਨਰ ਫਾਜਿ਼ਲਕਾ- ਕਮ ਕਮਿਸ਼ਨਰ ਨਗਰ ਨਿਗਮ ਅਬੋਹਰ ਅਮਰਪ੍ਰੀਤ ਕੌਰ ਸੰਧੂ ਨੇ ਨਗਰ ਨਿਗਮ ਦਫਤਰ ਵਿਖੇ ਅਬੋਹਰ ਦੇ ਵੱਖ ਵੱਖ ਵਿਕਾਸ ਕੰਮਾਂ ਸਬੰਧੀ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਵੀ ਜਾਣਿਆ। ਇਸ ਉਪਰੰਤ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਪੈਂਡਿੰਗ ਕੰਮਾਂ ਨੂੰ ਤੈਅ ਸਮੇਂ ਅੰਦਰ ਪੂਰਾ ਕਰਨ ਦੀ ਹਦਾਇਤ ਕੀਤੀ।

ਇਸ ਤੋਂ ਪਹਿਲਾ ਉਨ੍ਹਾਂ ਨਹਿਰੂ ਪਾਰਕ ਅਬੋਹਰ ਦਾ ਅਚਨਚੇਤ ਦੌਰਾ ਕਰਕੇ ਸਾਫ-ਸਫਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਾਫ ਸਫਾਈ ਦੇ ਪ੍ਰਬੰਧ ਹੋਰ ਵਧੀਆ ਤਰੀਕੇ ਨਾਲ ਕੀਤੇ ਜਾਣ ਤਾਂ ਜੋ ਪਾਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Related Articles

Leave a Reply

Your email address will not be published. Required fields are marked *

Back to top button
error: Content is protected !!