Uncategorized

ਡੀ.ਆਈ.ਜੀ. ਕੁਲਦੀਪ ਚਾਹਲ ਵੱਲੋਂ ਕ੍ਰਾਈਮ ਰਿਵਿਊ ਮੀਟਿੰਗ

ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼

ਮਾਲੇਰਕੋਟਲਾ 24 ਅਪ੍ਰੈਲ ( ਵਾਸ਼ਿਸ਼ਟ )


ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਚਾਹਲ ਵੱਲੋਂ ਰੇਂਜ ਦੇ ਜ਼ਿਲ੍ਹੇ ਮਾਲੇਰਕੋਟਲਾ ,ਪਟਿਆਲਾ, ਸੰਗਰੂਰ, ਅਤੇ ਬਰਨਾਲਾ ਦੇ ਸੀਨੀਅਰ ਕਪਤਾਨ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਅਪਰਾਧ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ।

ਮੀਟਿੰਗ ਵਿੱਚ ਸੰਗੀਨ ਅਪਰਾਧਾਂ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਡੀ.ਆਈ.ਜੀ. ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁਰਾਣੇ ਅਤੇ ਵਾਰ-ਵਾਰ ਅਪਰਾਧ ਕਰਨ ਵਾਲੇ ਅਨਸਰਾਂ ‘ਤੇ ਕੜੀ ਨਿਗਰਾਨੀ ਰੱਖੀ ਜਾਵੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨਵੇਂ ਕਾਨੂੰਨਾਂ ਦੀ ਪ੍ਰਭਾਵਸ਼ਾਲੀ ਲਾਗੂਅੰਦੀ ਅਤੇ ਤਫ਼ਤੀਸ਼ੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ‘ਤੇ ਵੀ ਜ਼ੋਰ ਦਿੱਤਾ, ਤਾਂ ਜੋ ਕਾਨੂੰਨ ਦੀ ਪਕੜ ਹੋਰ ਮਜ਼ਬੂਤ ਬਣਾਈ ਜਾ ਸਕੇ।

ਇਸ ਮੌਕੇ ਮਾਲੇਰਕੋਟਲਾ ਪੁਲਿਸ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਗਿਆ ਕਿ 1 ਜਨਵਰੀ 2026 ਤੋਂ 31 ਮਾਰਚ 2026 ਤੱਕ ਨਸ਼ਾ ਤਸਕਰੀ ਸਬੰਧੀ 260 ਮੁਕੱਦਮੇ ਦਰਜ ਕਰਕੇ 301 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 954 ਗ੍ਰਾਮ ਹੈਰੋਇਨ, 2 ਕਿਲੋ 167 ਗ੍ਰਾਮ ਅਫੀਮ, 167 ਕਿਲੋ ਭੁੱਕੀ, 1 ਕਿਲੋ 200 ਗ੍ਰਾਮ ਸੁਲਫ਼ਾ, 4001 ਨਸ਼ੀਲੀਆਂ ਗੋਲੀਆਂ, 44 ਨਸ਼ੀਲੀਆਂ ਸ਼ੀਸ਼ੀਆਂ ਅਤੇ 6 ਕਿਲੋ 90 ਗ੍ਰਾਮ ਹਰੇ ਪੌਦੇ ਬਰਾਮਦ ਕੀਤੇ ਗਏ।

ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਨਸ਼ਾ ਤਸਕਰੀ ਸਬੰਧੀ ਕੋਈ ਵੀ ਜਾਣਕਾਰੀ “Safe Punjab” ਵੱਟਸਐਪ ਨੰਬਰ 9779-100-200 ‘ਤੇ ਸਾਂਝੀ ਕੀਤੀ ਜਾਵੇ। ਪੁਲਿਸ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!