Uncategorized

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਈਵੀਐਮ ਵੇਅਰਹਾਊਸ ਦੀ ਮਾਸਿਕ ਜਾਂਚ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਰਹੇ ਮੌਜੂਦ

ਹੁਸ਼ਿਆਰਪੁਰ, 26 ਅਪ੍ਰੈਲ ( ਸੂਤਰ )


ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹਾ ਪੱਧਰ ‘ਤੇ ਬਣਾਏ ਗਏ ਈਵੀਐਮ ਵੇਅਰਹਾਊਸ ਦੀ ਬਿਨਾਂ ਖੋਲ੍ਹੇ ਅਪ੍ਰੈਲ 2026 ਦੀ ਮਾਸਿਕ ਜਾਂਚ ਕੀਤੀ ਗਈ। ਜਾਂਚ ਪ੍ਰਕਿਰਿਆ ਦੌਰਾਨ ਸਾਰੇ ਸਬੰਧਿਤ ਰਿਕਾਰਡ, ਲਾਗਬੁੱਕ ਅਤੇ ਐਂਟਰੀ ਰਜਿਸਟਰਾਂ ਦੀ ਵੀ ਜਾਂਚ ਕੀਤੀ ਗਈ ਤਾਂ ਜੋ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਈਵੀਐਮ ਵੇਅਰਹਾਊਸ ਦੀ ਮਾਸਿਕ ਜਾਂਚ ਇੱਕ ਨਿਯਮਿਤ ਅਤੇ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਮਕਸਦ ਚੋਣ ਪ੍ਰਕਿਰਿਆ ਦੀ ਨਿਰਪੱਖਤਾ, ਸੁਰੱਖਿਆ ਅਤੇ ਪਾਰਦਰਸ਼ਤਾ ਨੂੰ ਬਰਕਰਾਰ ਰੱਖਣਾ ਹੈ। ਉਨ੍ਹਾਂ ਸੰਤੋਸ਼ ਜਤਾਇਆ ਕਿ ਜ਼ਿਲ੍ਹੇ ਵਿੱਚ ਵੇਅਰਹਾਊਸ ਦੀ ਵਿਵਸਥਾ ਉੱਚਤਮ ਮਿਆਰਾਂ ਦੇ ਅਨੁਸਾਰ ਪਾਈ ਗਈ ਹੈ। ਇਸ ਦੌਰਾਨ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ (ਬੀਐਲਏ) ਨਿਯੁਕਤ ਕਰਨ ਦੀ ਅਪੀਲ ਵੀ ਕੀਤੀ।

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਇਸ ਮੌਕੇ ‘ਤੇ ਕਿਹਾ ਕਿ ਚੋਣ ਕਮਿਸ਼ਨ ਦੀ ਇਹ ਪਹਿਲ ਲੋਕਤੰਤਰਕ ਪ੍ਰਕਿਰਿਆ ਵਿੱਚ ਆਮ ਜਨਤਾ ਦੇ ਭਰੋਸੇ ਨੂੰ ਮਜ਼ਬੂਤ ਕਰਦੀ ਹੈ ਅਤੇ ਮਸ਼ੀਨਾਂ ਦੀ ਨਿਰਪੱਖਤਾ ਬਾਰੇ ਫੈਲਾਈਆਂ ਜਾਣ ਵਾਲੀਆਂ ਗਲਤਫਹਿਮੀਆਂ ਨੂੰ ਦੂਰ ਕਰਨ ਵਿੱਚ ਮਦਦਗਾਰ ਹੈ।

ਇਸ ਮੌਕੇ ‘ਤੇ ਆਮ ਆਦਮੀ ਪਾਰਟੀ ਤੋਂ ਜੈ ਰਾਮ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਭਾਜਪਾ ਤੋਂ ਭੂਸ਼ਣ ਕੁਮਾਰ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਤੋਂ ਜਗਤਾਰ ਸਿੰਘ, ਸੀਪੀਆਈ (ਐਮ) ਤੋਂ ਬਲਵਿੰਦਰ ਸਿੰਘ ਤੋਂ ਇਲਾਵਾ ਸਹਾਇਕ ਨੋਡਲ ਅਫ਼ਸਰ ਰੁਪਿੰਦਰ ਪਾਲ ਸਿੰਘ, ਚੋਣ ਕਾਨੂੰਨਗੋ ਦੀਪਕ ਕੁਮਾਰ, ਲਖਵੀਰ ਸਿੰਘ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!