Uncategorized

ਵਧਦੇ ਤਾਪਮਾਨ ਨਾਲ ਨਜਿੱਠਣ ਲਈ ਸਿਹਤ ਵਿਭਾਗ ਵਲੋਂ ਐਡਵਾਇਜਰੀ ਜਾਰੀ

ਹੀਟ ਵੇਵ ਤੋਂ ਬਚਣ ਲਈ ਦੁਪਹਿਰ ਸਮੇਂ ਘੱਟ ਤੋਂ ਘੱਟ ਘਰ ਤੋਂ ਬਾਹਰ ਜਾਇਆ ਜਾਵੇ ਅਤੇ ਤਰਲ ਪਦਾਰਥ ਜ਼ਿਆਦਾ ਪੀਤੇ ਜਾਣ- ਡਾ. ਅਨਮਦੀਪ

ਮਾਲੇਰਕੋਟਲਾ, 26 ਅਪ੍ਰੈਲ ( ਵਾਸ਼ਿਸ਼ਟ )


ਸਿਵਲ ਸਰਜਨ ਡਾ.ਪ੍ਰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ.ਅਮਨਦੀਪ ਕੌਰ ਵੱਲੋਂ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਲੋਕਾਂ ਨੂੰ ਹੀਟ ਵੇਵ ਤੋਂ ਬਚਾਅ ਲਈਂ ਸੁਨੇਹਾ ਦਿੱਤਾ ਗਿਆ ਹੈ ।

ਐੱਸ.ਐੱਮ.ਓ ਡਾ ਅਮਨਦੀਪ ਕੌਰ ਨੇ ਕਿਹਾ ਹੈ ਕਿ ਇਲਾਕਾ ਨਿਵਾਸੀ ਦੁਪਹਿਰ ਦੇ ਸ਼ਮੇ ਸਿੱਧੀ ਧੁੱਪ ‘ਚ ਜਾਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਨਵ ਜਨਮੇ ਅਤੇ ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ‘ਤੇ ਬਿਮਾਰ ਲੋਕਾਂ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ ਹੀਟ ਵੇਵ ਨਾਲ ਵੱਧ ਖਤਰੇ ਵਿੱਚ ਹੁੰਦੇ ਹਨ, ਇਸ ਲਈ ਉਹ ਵਧੇਰੇ ਤਾਪਮਾਨ ਵਿੱਚ ਘਰ ਤੋਂ ਬਾਹਰ ਜਾਣ ਵਿੱਚ ਗੁਰੇਜ਼ ਕਰਨ

ਉਨ੍ਹਾਂ ਕਿਹਾ ਕਿ ਜੇਕਰ ਬਾਹਰ ਕੰਮ ਕਰਨਾ ਲਾਜ਼ਮੀ ਹੋਵੇ ਤਾਂ ਕੰਮ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਏ ਜਾਣ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛੱਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ।

ਉਨ੍ਹਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਅੰਗੂਰ, ਖੀਰੇ, ਟਮਾਟਰ ,ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਹਨਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਅਜਿਹੇ ਮੌਸਮ ਦੌਰਾਨ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕੀਤਾ ਜਾਵੇ।

ਉਨ੍ਹਾਂ ਹੋਰ ਕਿਹਾ ਕਿ ਜ਼ੇਕਰ ਜਿਲ੍ਹੇ ਵਿੱਚ ਹੀਟ ਵੇਵ ਦੇ ਪ੍ਰਭਾਵ ਦਾ ਕੋਈ ਵੀ ਕੇਸ ਸਾਹਮਣੇ ਆਉਂਦਾ ਹੈ ਤਾ ਉਸਦੀ ਸੂਚਨਾ ਆਈ.ਐਚ.ਆਈ.ਪੀ ਪੋਰਟਲ ਰਾਹੀਂ ਜਰੂਰ ਕੀਤੀ ਜਾਵੇ ਅਤੇ ਬਚਾਅ ਲਈਂ ਯੋਗ ਉਪਰਾਲੇ ਕੀਤੇ ਜਾ ਸਕਣ।

Related Articles

Leave a Reply

Your email address will not be published. Required fields are marked *

Back to top button
error: Content is protected !!