Uncategorized
ਸਤਲੁਜ ਦਰਿਆ ਦੇ ਕੰਢੇ ਸਥਿਤ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਪਿੰਡਾਂ ਵਿਖੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ

ਜਲੰਧਰ 30 ਅਪ੍ਰੈਲ ( ਸੂਤਰ )

ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ‘ਚ ਹੜ੍ਹ ਰੋਕਥਾਮ ਕਾਰਜਾਂ ਦੀ ਸਮੀਖਿਆ ਦੇ ਲਗਾਤਾਰ ਦੂਜੇ ਦਿਨ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਦੇ ਕੰਢੇ ਸਥਿਤ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਪਿੰਡਾਂ ਵਿਖੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹੜ੍ਹ ਵਰਗੇ ਹਾਲਾਤ ਦੌਰਾਨ ਜਾਨ-ਮਾਲ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਡਰੇਨੇਜ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਹੜ੍ਹ ਰੋਕਥਾਮ ਕਾਰਜਾਂ ਵਾਲੀ ਥਾਂ ਪਹੁੰਚੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਹੜ੍ਹਾਂ ਦੌਰਾਨ ਦੋਵੇਂ ਪਿੰਡਾਂ ਨੂੰ ਜ਼ਮੀਨ ਦੇ ਕਟਾਅ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਅਜਿਹੀਆਂ ਘਟਨਾਵਾਂ ਨੂੰ ਮੁੜ ਵਾਪਰਣ ਤੋਂ ਰੋਕਣ ਲਈ ਇਨ੍ਹਾਂ ਕਮਜ਼ੋਰ ਥਾਵਾਂ ਦੇ ਮਜ਼ਬੂਤੀਕਰਨ ਦੇ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ।




