Uncategorized

ਜਨਗਣਨਾ 2027 ਅਧੀਨ ਸੈਲਫ-ਇਨਿਊਮਰੇਸ਼ਨ ਦੀ ਸਹੂਲਤ ਅੱਜ ਤੋਂ ਸ਼ੁਰੂ — ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਸਵੈ ਜਨਗਣਨਾ ਦਾ ਫਾਰਮ ਭਰਕੇ ਮੁਹਿੰਮ ਦੀ ਕੀਤੀ ਸ਼ੁਰੂਆਤ

ਫ਼ਰੀਦਕੋਟ, 30 ਅਪ੍ਰੈਲ ( ਸੂਤਰ )


ਭਾਰਤ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਜਨਗਣਨਾ 2027 ਤਹਿਤ ਆਮ ਲੋਕਾਂ ਦੀ ਸਹੂਲਤ ਲਈ ਸੈਲਫ-ਇਨਿਊਮਰੇਸ਼ਨ (ਸਵੈ ਗਣਨਾ) ਦੀ ਸਹੂਲਤ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਵਿਵਸਥਾ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖੁਦ ਆਨਲਾਈਨ ਭਰ ਸਕਣਗੇ ਅਤੇ ਇਹ ਸਹੂਲਤ 14 ਮਈ 2026 ਤੱਕ ਆਨਲਾਈਨ ਉਪਲਬਧ ਰਹੇਗੀ। ਇਸ ਸਮੇਂ ਦੌਰਾਨ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਸੰਜ ਅਫਸਰ ਮੈਡਮ ਪੂਨਮਦੀਪ ਕੌਰ ਨੇ ਜਨਗਣਨਾ 2027 ਤਹਿਤ ਆਪਣਾ ਸਵੈ ਜਨਗਣਨਾ ਫਾਰਮ ਭਰਨ ਉਪਰੰਤ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ।

ਪੋਰਟਲ ਦੀ ਵਰਤੋਂ ਲਈ ਸਭ ਤੋਂ ਪਹਿਲਾਂ ਆਪਣੀ ਪਸੰਦ ਦੀ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਫਿਰ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਮਦਦ ਨਾਲ ਲੌਗਇਨ ਕਰਨਾ ਹੋਵੇਗਾ। ਲੌਗਇਨ ਤੋਂ ਬਾਅਦ ਪੋਰਟਲ ‘ਤੇ ਦਿੱਤੇ ਸਾਰੇ ਪ੍ਰਸ਼ਨਾਂ ਦੇ ਸਹੀ ਜਵਾਬ ਭਰ ਕੇ ਫਾਰਮ ਸਬਮਿਟ ਕਰਨਾ ਲਾਜ਼ਮੀ ਹੈ।
ਉਨ੍ਹਾਂ ਦੱਸਿਆ ਕਿ ਫਾਰਮ ਸਬਮਿਟ ਕਰਨ ਉਪਰੰਤ ਇੱਕ ਵਿਲੱਖਣ ਸੈਲਫ-ਇਨਿਊਮਰੇਸ਼ਨ ਆਈਡੀ ਜਨਰੇਟ ਹੋਵੇਗੀ। ਜਦੋਂ ਜਨਗਣਨਾ ਮੁਲਾਜ਼ਮ ਘਰ ਦੌਰੇ ‘ਤੇ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈਡੀ ਦਿਖਾਉਣੀ ਹੋਵੇਗੀ, ਜਿਸ ਨਾਲ ਦਿੱਤੀ ਗਈ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਸਹੂਲਤ ਦਾ ਲਾਭ ਲੈਣ ਅਤੇ ਜਨਗਣਨਾ ਪ੍ਰਕਿਰਿਆ ਨੂੰ ਸੁਚੱਜੇ ਅਤੇ ਸਫਲ ਢੰਗ ਨਾਲ ਪੂਰਾ ਕਰਨ ਵਿੱਚ ਸਹਿਯੋਗ ਦੇਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾ, ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ, ਸ੍ਰੀ ਪੰਕਜ ਜਿਲ੍ਹਾ ਕੋਆਰਡੀਨੇਟਰ ਜਨਗਣਨਾ ਵਿਭਾਗ, ਸੈਕਟਰੀ ਰੈਡ ਕਰਾਸ ਮਨਦੀਪ ਮੌਂਗਾ, ਜਸਬੀਰ ਜੱਸੀ ਜਿਲ੍ਹਾ ਮੀਡੀਆ ਕੋਆਰਡੀਨੇਟਰ ਜਨਗਣਨਾ, ਰੰਗ ਹਰਜਿੰਦਰ ਜਿਲ੍ਹਾ ਮਾਸਟਰ ਟ੍ਰੇਨਰ, ਮੈਡਮ ਮਨਪ੍ਰੀਤ ਕੌਰ, ਗੁਰਦੀਪ ਸਿੰਘ ਤਕਨੀਕੀ ਸਹਾਇਕ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!