Uncategorized

ਅੱਠਵੀਂ ਦੀ ਪ੍ਰੀਖਿਆ- ਫਰੀਦਕੋਟ ਦੀਆਂ ਧੀਆਂ ਦੀ ਸ਼ਾਨਾਮੱਤੀ ਪ੍ਰਾਪਤੀ- ਪਹਿਲੇ 3 ਵਿੱਚੋਂ ਹਾਸਿਲ ਕੀਤੇ 2 ਸਥਾਨ

ਸੂਬੇ ਵਿੱਚੋਂ ਸਭ ਤੋਂ ਵੱਧ ਮੈਰਿਟ ਵਿਚ 19 ਸਥਾਨ ਹਾਸਲ ਕੀਤੇ ਫਰੀਦਕੋਟ ਦੇ ਵਿਦਿਆਰਥੀਆਂ

ਫ਼ਰੀਦਕੋਟ , 13 ਅਪ੍ਰੈਲ ( ਸੂਤਰ )


ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਕੱਲ੍ਹ ਐਲਾਨੇ ਗਏ 8 ਵੀਂ ਜਮਾਤ ਦੇ ਨਤੀਜਿਆਂ ਵਿਚ ਫਰੀਦਕੋਟ ਜ਼ਿਲ੍ਹੇ ਦੀ ਝੰਡੀ ਰਹੀ ਹੈ । ਜ਼ਿਲ੍ਹੇ ਦੀਆਂ ਧੀਆਂ ਨੇ ਪਹਿਲੇ ਤਿੰਨਾਂ ਵਿਚੋਂ 2 ਸਥਾਨ ਹਾਸਲ ਕਰਕੇ ਪੂਰੇ ਜ਼ਿਲ੍ਹੇ ਦਾ ਨਾਮ ਸੂਬੇ ਭਰ ਵਿੱਚ ਉੱਚਾ ਕੀਤਾ ਹੈ ।

ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਵਿਦਿਆਰਥਣ ਤਮੰਨਾ ਨੇ 600 ਵਿੱਚੋਂ 600 ਅੰਕ ਹਾਸਿਲ ਕਰਕੇ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦਕਿ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ , ਕੋਟ ਸੁਖੀਆ ਫਰੀਦਕੋਟ ਨੇ 600 ਵਿੱਚੋਂ 598 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ ।

ਇੰਨਾ ਨਤੀਜਿਆਂ ਵਿੱਚ ਫਰੀਦਕੋਟ ਜਿਲ਼ੇ ਦੇ ਹਿੱਸੇ ਇੱਕ ਹੋਰ ਵੱਕਾਰੀ ਸਨਮਾਨ ਆਇਆ ਹੈ ਕਿਉੰਕਿ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਬੋਰਡ ਵਿੱਚ ਜਾਰੀ ਮੈਰਿਟ ਵਿੱਚ ਸਭ ਤੋਂ ਵੱਧ 19 ਸਥਾਨ ਪ੍ਰਾਪਤ ਕੀਤੇ ਹਨ ਜੋ ਕਿ ਪੰਜਾਬ ਦੇ ਕਿਸੇ ਵੀ ਜਿਲ੍ਹੇ ਤੋਂ ਵੱਧ ਹਨ ।

ਫਰੀਦਕੋਟ ਦੀਆਂ ਵਿਦਿਆਰਥਣਾਂ ਦੀ ਹੌਸਲਾ ਅਫਜਾਈ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤੇ ਉਨ੍ਹਾਂ ਦੀ ਸੁਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ ਵੱਲੋਂ ਕੀਤੀ ਗਈ । ਮੁੱਖ ਮੰਤਰੀ ਜੀ ਵੱਲੋਂ ਨਾ ਸਿਰਫ ਇਨ੍ਹਾਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ ਸਗੋਂ ਚੰਗੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ।

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਵੀ ਇਨ੍ਹਾਂ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਭਵਿੱਖ ਦੀ ਪੜ੍ਹਾਈ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ।

ਉਨ੍ਹਾਂ ਕਿਹਾ ਕਿ ਫਰੀਦਕੋਟ ਜਿਲ੍ਹੇ ਲਈ ਮਾਣ ਦੀ ਗੱਲ ਹੈ ਕਿ ਸਾਡੀਆਂ ਧੀਆਂ ਨੇ ਸੂਬੇ ਭਰ ਵਿੱਚੋਂ ਮੋਹਰੀ ਸਥਾਨ ਹਾਸਲ ਕੀਤੇ ਹਨ ।

ਉਨ੍ਹਾਂ ਆਸ ਜਤਾਈ ਕਿ ਇਨ੍ਹਾਂ ਵਿਦਿਆਰਥਣਾਂ ਦੀ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਰਾਹ ਦਸੇਰਾ ਸਾਬਤ ਹੋਵੇਗੀ ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜਨਾ ਕੌਸ਼ਲ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected !!