Uncategorized

ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ-ਵਿਧਾਇਕ ਸ਼ੈਰੀ ਕਲਸੀ

ਕਿਹਾ- ਲੋਕਾਂ ਨੂੰ 24 ਘੰਟੇ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਲਈ ਮਾਨ ਸਰਕਾਰ ਵਚਨਬੱਧ

ਬਟਾਲਾ, 8 ਅਪ੍ਰੈਲ ( ਸੂਤਰ )


ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਚਾਰ ਸਾਲਾਂ ਵਿੱਚ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਪੰਜਾਬ ਦੇ ਬਿਜਲੀ ਖੇਤਰ ਵਿੱਚ ਵੱਡਾ ਢਾਂਚਾਗਤ ਬਦਲਾਅ ਆਇਆ ਹੈ। ਕਿਸੇ ਸਮੇਂ ਘਾਟੇ ਵਿੱਚ ਚੱਲ ਰਿਹਾ ਇਹ ਵਿਭਾਗ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ ਕੇ ਵੀ ਮੁਨਾਫ਼ਾ ਕਮਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਸਿਰਫ਼ 600 ਯੂਨਿਟ ਮੁਫ਼ਤ ਬਿਜਲੀ ਰਾਹੀਂ ਬਹੁਗਿਣਤੀ ਪਰਿਵਾਰਾਂ ਲਈ ਜ਼ੀਰੋ ਬਿਜਲੀ ਬਿੱਲ ਯਕੀਨੀ ਬਣਾਏ, ਸਗੋਂ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਬਿਜਲੀ ਉਪਲਬਧਤਾ ਵਿੱਚ ਅਹਿਮ ਸੁਧਾਰ ਕੀਤੇ ਹਨ।

ਉਨ੍ਹਾਂ ਕਿਹਾ ਕਿ ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਸਮੇਤ ਹੋਰ ਸ੍ਰੇਣੀਆਂ ਲਈ ਟੈਰਿਫ ਘਟਾਏ ਗਏ ਹਨ, ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਨਵੇਂ ਸਬਸਟੇਸ਼ਨਾਂ ਅਤੇ ਟ੍ਰਾਂਸਫਾਰਮਰਾਂ ਰਾਹੀਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਿਜਲੀ ਖੇਤਰ ਵਿੱਚ 9593 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 1750 ਹੋਰ ਅਸਾਮੀਆਂ ਲਈ ਭਰਤੀ ਜਾਰੀ ਹੈ। ਪੰਜਾਬ ਬਿਜਲੀ ਵਿਭਾਗ (ਪੀਐਸਪੀਸੀਐਲ) ਵੱਲੋਂ ਏ+ ਰੇਟਿੰਗ ਹਾਸਲ ਕਰਨਾ, ਰਾਸ਼ਟਰੀ ਪੱਧਰ ’ਤੇ ਦੂਜਾ ਸਥਾਨ ਮਿਲਣਾ ਪੰਜਾਬ ਨੂੰ ਬਿਜਲੀ ਵਿੱਚ ਆਤਮ-ਨਿਰਭਰ ਬਣਾਉਣ ਅਤੇ ਲੋਕਾਂ ਲਈ 24 ਘੰਟੇ ਮੁਫ਼ਤ ਬਿਜਲੀ ਸਪਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!