Uncategorized

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੰਗਾ ਵਿਖੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

ਕਿਹਾ; ਲੋਕਾਂ ਨੂੰ ਮਾਲਕਾਨਾ ਹੱਕ ਮੁਹੱਈਆ ਕਰਵਾ ਕੇ ਸਥਿਰਤਾ ਅਤੇ ਸੁਰੱਖਿਆ ਦਾ ਅਹਿਸਾਸ ਕੀਤਾ ਜਾ ਰਿਹੈ ਪੈਦਾ

ਮੂਨਕ, 16 ਅਪ੍ਰੈਲ ( ਸੂਤਰ )


ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਰਹਾਇਸ਼ੀ ਮਕਾਨਾਂ ਦੇ ਕਾਨੂੰਨੀ ਮਾਲਕਾਨਾ ਹੱਕ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਲੋਕ-ਭਲਾਈ ਯੋਜਨਾ “ਮੇਰਾ ਘਰ ਮੇਰੇ ਨਾਮ” ਤਹਿਤ ਅੱਜ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਬੰਗਾ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਤਕਸੀਮ ਕੀਤੇ ਗਏ।

ਇਸ ਮੌਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ, ਕਿਉਂਕਿ ਇਹ ਸਕੀਮ ਉਨ੍ਹਾਂ ਨੂੰ ਆਪਣੇ ਘਰਾਂ ’ਤੇ ਕਾਨੂੰਨੀ ਹੱਕ ਪ੍ਰਦਾਨ ਕਰਦੀ ਹੈ, ਜੋ ਲੰਮੇ ਸਮੇਂ ਤੋਂ ਉਨ੍ਹਾਂ ਦੀ ਲੋੜ ਸੀ।

ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤਕ ਲਾਗੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ “ਮੇਰਾ ਘਰ ਮੇਰੇ ਨਾਮ” ਸਕੀਮ ਰਾਹੀਂ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਮਾਲਕਾਨਾ ਹੱਕ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਥਿਰਤਾ ਅਤੇ ਸੁਰੱਖਿਆ ਦਾ ਅਹਿਸਾਸ ਪੈਦਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਹੋਰ ਦੱਸਿਆ ਕਿ ਇਸ ਯੋਜਨਾ ਨਾਲ ਲਾਭਪਾਤਰੀਆਂ ਨੂੰ ਕਾਨੂੰਨੀ ਦਸਤਾਵੇਜ਼ ਪ੍ਰਾਪਤ ਹੋਣ ਸਦਕਾ ਨਾ ਸਿਰਫ਼ ਉਨ੍ਹਾਂ ਦੇ ਮਕਾਨਾਂ ਦੀ ਪਹਿਚਾਣ ਮਜ਼ਬੂਤ ਹੋਵੇਗੀ, ਸਗੋਂ ਭਵਿੱਖ ਵਿੱਚ ਬੈਂਕਾਂ ਤੋਂ ਕਰਜ਼ਾ ਲੈਣ ਅਤੇ ਹੋਰ ਸਰਕਾਰੀ ਸਹੂਲਤਾਂ ਹਾਸਲ ਕਰਨ ਵਿੱਚ ਵੀ ਆਸਾਨੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਵਰਗ ਤਕ ਸੁਵਿਧਾਵਾਂ ਪਹੁੰਚਾਉਣਾ ਹੈ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਇਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਦਾ ਲਾਭ ਹਰ ਯੋਗ ਵਿਅਕਤੀ ਤਕ ਪਹੁੰਚਾਉਣ ਲਈ ਪੂਰੀ ਪਾਰਦਰਸ਼ਤਾ ਅਤੇ ਤੀਵਰਤਾ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!