Uncategorized
ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ 490ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਨੂੰ ਲੈ ਕੇ ਸਰਕਾਰੀ/ਗੈਰ ਸਰਕਾਰੀ ਸਕੂਲਾਂ, ਕਾਲਜਾਂ ਵਿੱਚ 7 ਅਪ੍ਰੈਲ ਨੂੰ ਪਿਛਲੇ ਅੱਧੇ ਦਿਨ ਛੁੱਟੀ ਕੀਤੀ ਘੋਸ਼ਿਤ

ਪਠਾਨਕੋਟ 3 ਅਪ੍ਰੈਲ ( ਸੂਤਰ )

ਡਾ. ਪਲਵੀ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਇੱਕ ਹੁਕਮ ਜਾਰੀ ਕਰਦਿਆਂ ਉਹਨਾਂ ਕਿਹਾ ਕਿ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ 490ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਿਤੀ 07.04.2026 ਨੂੰ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਸ਼ਾ ਸੇਵਾ ਸਮਿਤੀ, ਪਠਾਨਕੋਟ ਵੱਲੋਂ ਪਠਾਨਕੋਟ ਸ਼ਹਿਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਸ਼ੋਭਾ ਯਾਤਰਾ ਕਰਕੇ ਸ਼ਹਿਰ ਦੇ ਟਰੈਫਿਕ ਦੇ ਕਈ ਰੂਟ ਡਾਇਵਰਟ ਕੀਤੇ ਜਾਣੇ ਹਨ।

ਇਸ ਲਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ, ਕਾਲਜਾਂ ਵਿੱਚ ਮਿਤੀ 07.04.2026 ਨੂੰ ਪਿਛਲੇ ਅੱਧੇ ਦਿਨ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।




