Uncategorized

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਤਿਆਰੀ ਲਈ ਵਿਸ਼ੇਸ਼ ਮੀਟਿੰਗ

ਜ਼ਿਲ੍ਹੇ ਵਿੱਚ ਰੁੱਖ ਲਗਾਉਣ ਲਈ ਵੱਖ- ਵੱਖ ਵਿਭਾਗਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਨਿਰਦੇਸ਼

ਮਾਲੇਰਕੋਟਲਾ, 22 ਅਪ੍ਰੈਲ ( ਵਾਸ਼ਿਸ਼ਟ )


ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਿਆਪਕ ਰੁੱਖ ਲਗਾਉਂਣ ਦੀ ਮੁਹਿੰਮ ਚਲਾਉਣ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਵਾਸਤੇ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਵਾਤਾਵਰਣ ਸੰਰੱਖਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਅਭਿਆਨ ਰਾਹੀਂ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਪੌਦੇ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ, ਪ੍ਰਦੂਸ਼ਣ ਘਟਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁੱਧ ਹਵਾ ਯਕੀਨੀ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ।

ਉਨ੍ਹਾਂ ਸਾਰੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਪਸੀ ਤਾਲਮੇਲ ਨਾਲ ਜ਼ਿਲ੍ਹਾ ਪੱਧਰੀ ਵਿਸਥਾਰਪੂਰਵਕ ਕਾਰਜ ਯੋਜਨਾ ਤਿਆਰ ਕੀਤੀ ਜਾਵੇ। ਨਾਲ ਹੀ ਹਰ ਵਿਭਾਗ ਆਪਣੇ-ਆਪਣੇ ਟਾਰਗੇਟ ਨਿਰਧਾਰਤ ਕਰਕੇ ਨਿਰਧਾਰਿਤ ਸਮੇਂ ਅੰਦਰ ਪੌਧਾਰੋਪਣ ਮੁਹਿੰਮ ਨੂੰ ਸਫਲ ਬਣਾਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਪਛਾਣ ਤੁਰੰਤ ਕੀਤੀ ਜਾਵੇ ਅਤੇ ਜੰਗਲਾਤ ਵਿਭਾਗ ਵੱਲੋਂ ਗੁਣਵੱਤਾ ਵਾਲੇ ਪੌਦੇ ਸਮੇਂ ਸਿਰ ਉਪਲਬਧ ਕਰਵਾਏ ਜਾਣ।

ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਇਸ ਮੁਹਿੰਮ ਨੂੰ ਲੋਕ ਭਾਗੀਦਾਰੀ ਨਾਲ ਜੋੜਿਆ ਜਾਵੇ, ਤਾਂ ਜੋ ਵਧ ਤੋਂ ਵੱਧ ਲੋਕ ਇਸ ਵਿੱਚ ਸ਼ਾਮਲ ਹੋਣ ਅਤੇ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕਤਾ ਵਧੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਰਫ਼ ਪੌਦੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਅਤੇ ਸੁਰੱਖਿਆ ਵੀ ਯਕੀਨੀ ਬਣਾਈ ਜਾਵੇ, ਤਾਂ ਜੋ ਇਹ ਮੁਹਿੰਮ ਲੰਬੇ ਸਮੇਂ ਤੱਕ ਪ੍ਰਭਾਵਸ਼ਾਲੀ ਰਹੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਡੀ.ਡੀ.ਪੀ.ਓ. ਰੂਪ ਸਿੰਘ, ਬੀ.ਡੀ.ਪੀ.ਓ. ਜਸਮਿੰਦਰ ਸਿੰਘ, ਐਸ.ਡੀ.ਓ. (ਪੀ.ਡਬਲਿਊ.ਡੀ.) ਇੰਜੀ. ਯੁਦਵੀਰ ਸਿੰਘ, ਡਰਾਫਟਸਮੈਨ ਲਵਿਸ਼ ਬਾਤਿਸ਼, ਸੁਪਰਡੈਂਟ ਨਗਰ ਕੌਂਸਲ ਅਹਿਮਦਗੜ੍ਹ ਇਫਤਖਾਰ ਅਹਿਮਦ, ਐਸ.ਡੀ.ਈ. ਇੰਜੀ. ਲਵਿਸ਼ ਜੈਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!