Uncategorized

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦੀ ਸਮੀਖਿਆ -7.35 ਲੱਖ ਮੀਟਰਕ ਟਨ ਖ਼ਰੀਦ ਦਾ ਟੀਚਾ

ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇ਼ਸ਼ਾਨੀ-ਡਿਪਟੀ ਕਮਿਸ਼ਨਰ

ਮੋਗਾ, 04 ਅਪ੍ਰੈਲ ( ਸੂਤਰ )


ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਵੱਲੋਂ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਆਪਣੇ ਦਫ਼ਤਰ ਵਿਖੇ ਵੱਖ ਵੱਖ ਅਧਿਕਾਰੀਆਂ, ਆੜ੍ਹਤੀਆਂ ਅਤੇ ਜ਼ਿਲ੍ਹਾ ਮੋਗਾ ਦੀਆਂ ਸਮੂਹ ਖ੍ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਸਾਲ 7.35 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਜਿ਼ਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਵਚਨਬੱਧ ਹੈ।ਉਹਨਾਂ ਵੱਲੋਂ ਮੀਟਿੰਗ ਵਿੱਚ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ।

ਉਨ੍ਹਾਂ ਸਮੂਹ ਖਰੀਦ ਏਜੰਸੀਆਂ ਪਾਸੋਂ ਕਣਕ ਦੀ ਸਟੋਰੇਜ਼ ਲਈ ਲੋੜੀਂਦੀ ਜਗ੍ਹਾ, ਬਾਰਦਾਨਾ ਅਤੇ ਹੋਰ ਸਟਾਕ ਆਰਟੀਕਲ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਇਸ ਤੋਂ ਇਲਾਵਾ ਸਮੂਹ ਖਰੀਦ ਕੇਂਦਰਾਂ `ਤੇ ਸਟਾਫ਼ ਦੀ ਤਾਇਨਾਤੀ ਸਮੇਂ ਸਿਰ ਕਰਨ ਦੀ ਹਦਾਇਤ ਵੀ ਜਾਰੀ ਕੀਤੀ। ਮੀਟਿੰਗ ਵਿੱਚ ਉਨ੍ਹਾਂ ਜਿ਼ਲ੍ਹਾ ਮੰਡੀ ਅਫ਼ਸਰ ਮੋਗਾ ਨੂੰ ਜਿ਼ਲ੍ਹਾ ਦੇ ਸਾਰੇ ਖ੍ਰੀਦ ਕੇਂਦਰਾਂ ਵਿਖੇ ਸਾਫ਼-ਸਫ਼ਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ ਲਈ ਜ਼ਿਲਾ ਮੋਗਾ ਵਿੱਚ 112 ਸਰਕਾਰੀ ਖਰੀਦ ਕੇਂਦਰ ਨਿਰਧਾਰਤ ਕੀਤੇ ਗਏ ਹਨ।

ਇਸ ਮੌਕੇ ਜਿ਼ਲ੍ਹਾ ਖੁਰਾਕ ਸਪਲਾਈ ਕੰਟਰੋਲਰ ਸ੍ਰ. ਸੁਖਵਿੰਦਰ ਸਿੰਘ ਗਿੱਲ, ਜਿ਼ਲ੍ਹਾ ਮੰਡੀ ਅਫ਼ਸਰ ਅਤੇ ਸਮੂਹ ਖ੍ਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!