ਮਾਲੇਰਕੋਟਲਾ ਪੁਲਿਸ ਵੱਲੋਂ 07 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ

ਅਹਿਮਦਗੜ੍ਹ 01 ਮਈ ( ਵਾਸ਼ਿਸ਼ਟ )

ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੋਰੀ ਅਤੇ ਵਾਹਨ ਚੋਰੀ ਵਿਰੁੱਧ ਚੱਲ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਨੂੰ ਮਹੱਤਵਪੂਰਨ ਕਾਮਯਾਬੀ ਪ੍ਰਾਪਤ ਹੋਈ ਹੈ।

ਉਪ ਕਪਤਾਨ ਪੁਲਿਸ ਸਬ ਡਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਅਤੇ ਮੁੱਖ ਥਾਣਾ ਅਫਸਰ ਸਦਰ ਅਹਿਮਦਗੜ੍ਹ ਇੰਸਪੈਕਟਰ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਥਾਣੇਦਾਰ ਹਰਜਿੰਦਰ ਸਿੰਘ ਵੱਲੋਂ ਨਾਕਾਬੰਦੀ ਕੀਤੀ ਗਈ।

ਇਸ ਨਾਕਾਬੰਦੀ ਦੌਰਾਨ ਮੁਕੱਦਮਾ ਨੰਬਰ 62 ਅਧੀਨ ਧਾਰਾ 303(2), 317(2) ਬੀ.ਐਨ.ਐਸ ਥਾਣਾ ਸਦਰ ਅਹਿਮਦਗੜ੍ਹ ਵਿੱਚ ਦਰਜ ਮਾਮਲੇ ਵਿੱਚ ਸਫੀ ਮੁਹੰਮਦ ਉਰਫ ਸੈਬੀ ਪੁੱਤਰ ਮੁਹੰਮਦ ਇਕਬਾਲ ਉਰਫ ਬਾਲੀ ਵਾਸੀ ਪਿੰਡ ਮਤੋਈ ਨੂੰ ਕਾਬੂ ਕੀਤਾ ਗਿਆ। ਪੁਲਿਸ ਮੁਤਾਬਿਕ ਦੋਸ਼ੀ ਸੜਕਾਂ ਅਤੇ ਘਰਾਂ ਦੇ ਬਾਹਰ ਖੜ੍ਹੇ ਮੋਟਰਸਾਈਕਲਾਂ ਦੇ ਤਾਲੇ ਤੋੜ ਕੇ ਚੋਰੀ ਕਰਦਾ ਸੀ।

ਇਸ ਕਾਰਵਾਈ ਦੌਰਾਨ ਪੁਲਿਸ ਵੱਲੋਂ ਚੋਰੀ ਕੀਤੇ ਮੋਟਰਸਾਈਕਲ ਸਮੇਤ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਗਹਿਰਾਈ ਨਾਲ ਪੜਤਾਲ ਕਰਨ ਦੇ ਉਪਰੰਤ ਦੋਸ਼ੀ ਦੀ ਨਿਸ਼ਾਨਦੇਹੀ ’ਤੇ ਕੁੱਲ 07 ਚੋਰੀਸ਼ੁਦਾ ਵਾਹਨ ਬਰਾਮਦ ਕੀਤੇ ਗਏ ਹਨ।




