Uncategorized

ਨੀਤੀ ਆਯੋਗ ਦੀ ਰਿਪੋਰਟ ਵਿੱਚ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨੰਬਰ-1, ਮੈਗਾ ਪੀ.ਟੀ.ਐਮ. ਨੇ ਮਜ਼ਬੂਤ ਕੀਤੇ ਅਧਿਆਪਕ-ਮਾਪੇ ਸਬੰਧ

ਮੈਗਾ ਪੀ.ਟੀ.ਐਮ. ਬਣੀ ਸਿੱਖਿਆ ਦਾ ਮਹਾਂ ਜਸ਼ਨ, ਮਾਪਿਆਂ ਨੂੰ ਮਿਲੀ ਬੱਚਿਆਂ ਦੀ ਪ੍ਰਗਤੀ ਦੀ ਸਿੱਧੀ ਜਾਣਕਾਰੀ

ਮਾਲੇਰਕੋਟਲਾ, 31 ਮਈ ( ਸੂਤਰ )


ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਤਰਜੀਹ ਅਤੇ ਕੀਤੇ ਜਾ ਰਹੇ ਸੁਧਾਰਾਂ ਦੇ ਨਤੀਜੇ ਵਜੋਂ ਪੰਜਾਬ ਨੇ ਨੀਤੀ ਆਯੋਗ ਦੀ ਰਿਪੋਰਟ ਵਿੱਚ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਉਪਲਬਧੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਕੂਲਾਂ, ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਤਾਲਮੇਲ ਨੂੰ ਵਧਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਅਤੇ ਮਾਪਿਆਂ ਦੀਆਂ ਵਰਕਸ਼ਾਪਾਂ ਦਾ ਸਫਲ ਆਯੋਜਨ ਕੀਤਾ ਗਿਆ।


ਮੈਗਾ ਪੀ.ਟੀ.ਐਮ ਦੌਰਾਨ ਸਹਾਇਕ ਜ਼ਿਲ੍ਹਾ ਸਿੱਖਿਆ ਅਫਸ਼ਰ ਮਨਜੀਤ ਕੌਰ , ਮੁਹੰਮਦ ਅਸਦ ਅਹਿਸਾਨ ਅਤੇ ਹੋਰ ਪ੍ਰਬੰਧਕੀ ਸਟਾਫ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ,ਸਰਕਾਰੀ ਹਾਈ ਸਕੂਲ ਨੰਗਲ,ਸਰਕਾਰੀ ਸਕੂਲ ਰਾਏਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਦਾ,ਸਰਕਾਰੀ ਹਾਈ ਸਕੂਲ ਭੂਮਸੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਜੱਬੋਮਾਜਰਾ ਵਿਖੇ ਸਮੂਲੀਅਤ ਕੀਤੀ ।

ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ ਨੇ ਇਸ ਮੌਕੇ ਕਿਹਾ ਕਿ ਮੈਗਾ ਪੀ.ਟੀ.ਐਮ. ਸਿਰਫ਼ ਇੱਕ ਮੀਟਿੰਗ ਨਹੀਂ, ਸਗੋਂ ਸਿੱਖਿਆ ਦਾ ਮਹਾਂ ਜਸ਼ਨ ਹੈ, ਜਿਸ ਰਾਹੀਂ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ, ਪ੍ਰਗਤੀ, ਰੁਚੀਆਂ ਅਤੇ ਲੋੜਾਂ ਬਾਰੇ ਸਿੱਧੀ ਜਾਣਕਾਰੀ ਪ੍ਰਾਪਤ ਹੁੰਦੀ ਹੈ। ਇਸ ਨਾਲ ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਭਰੋਸੇ ਅਤੇ ਸਹਿਯੋਗ ਦਾ ਰਿਸ਼ਤਾ ਹੋਰ ਮਜ਼ਬੂਤ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਮੈਗਾ ਪੀ.ਟੀ.ਐਮ. ਦੌਰਾਨ ਪ੍ਰਾਪਤ ਫੀਡਬੈਕ ਸਕੂਲਾਂ ਨੂੰ ਆਪਣੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਕਰਨ ਅਤੇ ਵਿਦਿਆਰਥੀਆਂ ਦੀਆਂ ਲੋੜਾਂ ਅਨੁਸਾਰ ਯੋਜਨਾਬੱਧ ਢੰਗ ਨਾਲ ਕੰਮ ਕਰਨ ਦਾ ਮੌਕਾ ਦਿੰਦਾ ਹੈ। ਇਸ ਮੌਕੇ ਕਰਵਾਈਆਂ ਗਈਆਂ ਮਾਪਿਆਂ ਦੀਆਂ ਵਰਕਸ਼ਾਪਾਂ ਰਾਹੀਂ ਬੱਚਿਆਂ ਦੀ ਮਾਨਸਿਕ, ਸਮਾਜਿਕ ਅਤੇ ਅਕਾਦਮਿਕ ਉੱਨਤੀ ਵਿੱਚ ਮਾਪਿਆਂ ਦੀ ਭੂਮਿਕਾ ਬਾਰੇ ਵੀ ਜਾਗਰੂਕ ਕੀਤਾ ਗਿਆ।

ਮਨਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਇਤਿਹਾਸਕ ਬਦਲਾਅ ਆ ਰਹੇ ਹਨ। ਆਧੁਨਿਕ ਸਹੂਲਤਾਂ, ਮਿਆਰੀ ਪੜ੍ਹਾਈ ਅਤੇ ਵਿਦਿਆਰਥੀ-ਕੇਂਦਰਿਤ ਪਹਿਲਕਦਮੀਆਂ ਕਾਰਨ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ, ਜੋ ਪੰਜਾਬ ਦੀ ਸਿੱਖਿਆ ਕ੍ਰਾਂਤੀ ਦੀ ਸਫਲਤਾ ਦਾ ਪ੍ਰਮਾਣ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!