Uncategorized

ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਨਤੀਜੇ ਘੋਸ਼ਿਤ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਮਲੇ ਦੀ ਸ਼ਲਾਘਾ, ਵੋਟਰਾਂ ਦਾ ਧੰਨਵਾਦ

ਫਾਜ਼ਿਲਕਾ 30 ਮਈ ( ਸੂਤਰ )


ਜ਼ਿਲ੍ਹਾ ਫਾਜ਼ਿਲਕਾ ਅਧੀਨ ਆਉਂਦੇ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫਾਜ਼ਿਲਕਾ ਅਤੇ ਨਗਰ ਪੰਚਾਇਤ ਅਰਨੀਵਾਲਾ ਦੀਆਂ ਚੋਣਾਂ ਦੇ ਨਤੀਜੇ ਘੋਸ਼ਿਤ ਹੋ ਗਏ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸੁਚੱਜੇ ਢੰਗ ਨਾਲ ਸ਼ਾਂਤਮਈ ਤੇ ਪਾਰਦਰਸ਼ੀ ਤਰੀਕੇ ਨਾਲ ਸੰਪੰਨ ਹੋਈ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਪੰਚਾਇਤ ਅਰਨੀਵਾਲਾ ਦੀਆਂ 11 ਵਾਰਡਾਂ ਵਿੱਚੋਂ 6 ਆਮ ਆਦਮੀ ਪਾਰਟੀ ਦੇ, ਸ਼੍ਰੋਮਣੀ ਅਕਾਲੀ ਦਲ ਦੇ 4 ਅਤੇ ਕਾਂਗਰਸ ਦੇ 1 ਉਮੀਦਵਾਰ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅਰਨੀਵਾਲਾ ਨਗਰ ਪੰਚਾਇਤ ਦੀ ਵਾਰਡ ਨੰਬਰ 2 ਤੋਂ ਸੰਦੀਪ ਕੁਮਾਰ, ਵਾਰਡ ਨੰਬਰ 3 ਤੋਂ ਕੇਵਲ ਕ੍ਰਿਸ਼ਨ ਕੰਬੋਜ, ਵਾਰਡ ਨੰਬਰ 8 ਤੋਂ ਹਰਭਜਨ ਦਾਸ, ਵਾਰਡ ਨੰਬਰ 9 ਤੋਂ ਮੋਨੂੰ ਕੱਕੜ, ਵਾਰਡ ਨੰਬਰ 10 ਤੋਂ ਸ਼ਿਵ ਕੁਮਾਰ ਅਤੇ ਵਾਰਡ ਨੰਬਰ 11 ਤੋਂ ਕੁਲਵੰਤ ਕੌਰ ਨੇ ਜਿੱਤ ਪ੍ਰਾਪਤ ਕੀਤੀ ਹੈ!

ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਫਾਜ਼ਿਲਕਾ ਦੇ 25 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਦੇ 5 ਉਮੀਦਵਾਰਾਂ, ਭਾਜਪਾ ਦੇ 11 ਅਤੇ ਕਾਂਗਰਸ ਦੇ 9 ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ।

ਇਸੇ ਤਰ੍ਹਾਂ ਨਗਰ ਨਿਗਮ ਅਬੋਹਰ ਦੇ 50 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਦੇ 20, ਕਾਂਗਰਸ ਦੇ 1, ਭਾਜਪਾ ਦੇ 28 ਤੇ 1 ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਸਮੂਹ ਚੋਣ ਅਮਲੇ, ਪੁਲਿਸ ਪ੍ਰਸ਼ਾਸਨ ਅਤੇ ਹੋਰ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਰਾਜਨੀਤਿਕ ਪਾਰਟੀਆਂ, ਆਮ ਲੋਕਾਂ ਅਤੇ ਵੋਟਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਚੋਣਾਂ ਦੌਰਾਨ ਸ਼ਾਂਤੀ, ਅਨੁਸ਼ਾਸਨ ਅਤੇ ਲੋਕਤੰਤਰਿਕ ਮਰਿਆਦਾਵਾਂ ਨੂੰ ਬਣਾਈ ਰੱਖਦਿਆਂ ਵੱਧ ਚੜ੍ਹ ਕੇ ਆਪਣੇ ਮਤ ਦਾ ਪ੍ਰਯੋਗ ਕੀਤਾ ਅਤੇ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਪੂਰਨ ਸਹਿਯੋਗ ਦਿੱਤਾ।

Related Articles

Leave a Reply

Your email address will not be published. Required fields are marked *

Back to top button
error: Content is protected !!