Uncategorized

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦਾ ਸੋਧਿਆ ਸ਼ਡਿਊਲ ਜਾਰੀ, ਦਾਅਵਿਆਂ ਅਤੇ ਇਤਰਾਜ਼ਾਂ ਦੀਆਂ ਮਿਤੀਆਂ ਵਿੱਚ ਤਬਦੀਲੀਆਂ

ਵੱਧ ਤੋਂ ਵੱਧ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ : ਜ਼ਿਲ੍ਹਾ ਚੋਣ ਅਫ਼ਸਰ

ਮਾਲੇਰਕੋਟਲਾ, 30 ਮਈ ( ਵਾਸ਼ਿਸ਼ਟ )


ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਸਬੰਧੀ ਜਾਰੀ ਕੀਤੇ ਗਏ ਸੋਧੇ ਹੋਏ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਪ੍ਰੋਗਰਾਮ ਵਿੱਚ ਕੁਝ ਤਬਦੀਲੀਆਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਨੇ ਦਿੱਤੀ

ਜਾਣਕਾਰੀ ਅਨੁਸਾਰ ਪਹਿਲਾਂ 31 ਜੁਲਾਈ 2026 ਨੂੰ ਹੋਣ ਵਾਲਾ ਡਰਾਫਟ ਪ੍ਰਕਾਸ਼ਨ ਹੁਣ 03 ਅਗਸਤ 2026 ਨੂੰ ਕੀਤਾ ਜਾਵੇਗਾ। ਇਸੇ ਤਰ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ, ਜੋ ਪਹਿਲਾਂ 31 ਜੁਲਾਈ ਤੋਂ 30 ਅਗਸਤ 2026 ਤੱਕ ਨਿਰਧਾਰਿਤ ਸੀ, ਹੁਣ 03 ਅਗਸਤ 2026 ਤੋਂ 02 ਸਤੰਬਰ 2026 ਤੱਕ ਰਹੇਗੀ। ਇਸ ਤੋਂ ਇਲਾਵਾ ਦਾਅਵਿਆਂ ਅਤੇ ਇਤਰਾਜ਼ਾਂ ਦੇ ਨੋਟਿਸ ਅਤੇ ਨਿਪਟਾਰੇ ਦੀ ਮਿਆਦ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਨਿਰਧਾਰਿਤ ਕੀਤੀ ਗਈ ਹੈ। ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨਾਲ ਸਬੰਧਤ ਬਾਕੀ ਸਾਰੀਆਂ ਗਤੀਵਿਧੀਆਂ ਪਹਿਲਾਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਹੀ ਜਾਰੀ ਰਹਿਣਗੀਆਂ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਬੂਥ ਲੈਵਲ ਅਫ਼ਸਰਾਂ, ਵਿਭਾਗੀ ਅਧਿਕਾਰੀਆਂ, ਸਵੀਪ ਨੋਡਲ ਅਫ਼ਸਰਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੋਧੇ ਹੋਏ ਸ਼ਡਿਊਲ ਤੋਂ ਜਾਣੂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿੱਚ ਆਪਣੀ ਐਂਟਰੀ, ਸੋਧ ਜਾਂ ਹੋਰ ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਨਿਰਧਾਰਿਤ ਸਮੇਂ ਦੌਰਾਨ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ ਅਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Related Articles

Leave a Reply

Your email address will not be published. Required fields are marked *

Back to top button
error: Content is protected !!