Uncategorized

15 ਜੂਨ ਤੱਕ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਲਈ ਆਨਲਾਈਨ ਪੋਰਟਲ ਤੇ ਕਰਨ ਅਪਲਾਈ

ਫਾਜ਼ਿਲਕਾ 2 ਜੂਨ ( ਸੂਤਰ )


ਪੰਜਾਬ ਸਰਕਾਰ ਵੱਲੋਂ ਪਾਣੀ ਦੀ ਬੱਚਤ ਕਰਨ ਦੇ ਉਦੇਸ਼ ਨਾਲ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਪ੍ਰੋਤਸਾਹਿਤ ਰਾਸ਼ੀ ਦੇਣ ਲਈ agrimachinerypb.com ਤੇ ਰਜਿਸਟ੍ਰੇਸ਼ਨ 10 ਮਈ 2026 ਤੋਂ ਸ਼ੁਰੂ ਕੀਤੀ ਗਈ ਸੀ। ਪੋਰਟਲ ਤੇ ਅਪਲਾਈ ਕਰਨ ਦੀ ਅੰਤਿਮ ਮਿਤੀ 15 ਜੂਨ 2026 ਹੈ। ਇਸ ਤਕਨੀਕ ਨਾਲ ਬਿਜਾਈ ਕਰਨ ਤੇ ਪਾਣੀ, ਲੇਬਰ ਅਤੇ ਸਮੇਂ ਦੀ ਬੱਚਤ ਹੁੰਦੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸ੍ਰੀ ਹਰਬੰਸ ਸਿੰਘ ਸਿੱਧੂ ਨੇ ਕਿਹਾ ਕਿ ਪਾਣੀ ਇਕ ਵੱਡਮੁਲੀ ਦਾਤ ਹੈ। ਇਸ ਤੋਂ ਬਿਨਾਂ ਕੋਈ ਵੀ ਜਿਉਂਦਾ ਨਹੀਂ ਰਹਿ ਸਕਦਾ। ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਕੁਦਰਤੀ ਖਜਾਨੇ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਹ ਤਾਂ ਹੀ ਸੰਭਵ ਹੈਂ ਜੇਕਰ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ।

ਜੇ ਕਿਸੇ ਕਿਸਾਨ ਨੂੰ ਇਸ ਸਬੰਧੀ ਕੋਈ ਸਮੱਸਿਆ ਆਉਂਦੀ ਹੈਂ ਤਾਂ ਕਿਸਾਨ ਦਫਤਰ ਮੁੱਖ ਖੇਤੀਬਾੜੀ ਅਫਸਰ, ਫਾਜਿਲਕਾ, ਸਬੰਧਤ ਬਲਾਕ ਖੇਤੀਬਾੜੀ ਅਫਸਰ ਜਾਂ ਆਪਣੇ ਪਿੰਡ ਦੇ ਖੇਤੀਬਾੜੀ ਵਿਕਾਸ ਅਫਸਰ ਨਾਲ ਰਾਬਤਾ ਕਰ ਸਕਦੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!