ਡਿਪਟੀ ਕਮਿਸ਼ਨਰ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਕੀਤਾ ਜਾਵੇ ਜਲਦੀ ਨਿਪਟਾਰਾ

ਸ੍ਰੀ ਮੁਕਤਸਰ ਸਾਹਿਬ 2 ਜੂਨ ( ਸੂਤਰ )

ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕੀਤੀ।

ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਪਹਿਲ ਦੇ ਅਧਾਰ ਤੇ ਹੱਲ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਹਰ ਹਫਤੇ ਹਲਕਾ ਕੋਆਰਡੀਨੇਟਰਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਰਿਵਿਊ ਕੀਤਾ ਜਾ ਰਿਹਾ ਹੈ ।

ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਬਿਜਲੀ,ਟੈਲੀਫੂਨ,ਕੇਬਲ,ਵਾਈਫਾਈ ਦੀਆਂ ਢਿੱਲੀਆਂ ਅਤੇ ਲੰਮਕਦੀਆਂ ਤਾਰਾਂ ਦਾ ਸਹੀ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਡੈਵੀ ਗੋਇਲ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਸ੍ਰੀ ਅਰਵਿੰਦਰ ਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ, ਸ੍ਰੀ ਪੰਕਜ ਕੁਮਾਰ ਐਸ.ਡੀ.ਐਮ. ਮਲੋਟ, ਸ੍ਰੀ ਵਨੀਤ ਜਿੰਦਲ ਚੇਅਰਮੈਨ ਜਿ਼ਲ੍ਹਾ ਟਰੇਡਰਜ਼ ਕਮਿਸ਼ਨ, ਸ੍ਰੀ ਕੁਲਵਿੰਦਰ ਕੰਡਾ ਚੇਅਰਮੈਨ ਵਿਧਾਨ ਸਭਾ ਟਰੇਡਰਜ਼ ਕਮਿਸ਼ਨ, ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਦੇ ਨੁਮਾਇੰਦੇ ਵੀ ਮੌਜੂਦ ਸਨ।




