Uncategorized

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ

ਜਲੰਧਰ 3 ਜੂਨ (ਸੂਤਰ )


ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਰਜੀਤ ਵਾਲੀਆ ਨੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦਾ ਖਰੜਾ ਹੁਣ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਦਾਅਵੇ ਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ।

ਸ਼੍ਰੀ ਵਾਲੀਆ ਨੇ ਦੱਸਿਆ ਕਿ ਬਾਕੀ ਸਮਾਂ ਸਾਰਣੀ 14 ਮਈ 2026 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੀ ਰਹੇਗੀ, ਜਿਸ ਤਹਿਤ 15 ਜੂਨ ਤੋਂ 24 ਜੂਨ 2026 ਤੱਕ ਤਿਆਰੀ, ਸਿਖ਼ਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ ਅਤੇ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਵੱਲੋਂ ਘਰ-ਘਰ ਜਾ ਕੇ ਵੋਟਰਾਂ ਪਾਸੋਂ ਫਾਰਮ ਭਰਵਾਏ ਜਾਣਗੇ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 16,50,814 ਵੋਟਰਾਂ ਵਿੱਚੋਂ ਐੱਸ.ਆਈ.ਆਰ ਮੈਪਿੰਗ ਤਹਿਤ 13,44,130 ਵੋਟਰ (81.42 ਫੀਸਦੀ) 2003 ਦੀ ਵੋਟਰ ਸੂਚੀ ਨਾਲ ਮੈਪ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸੀ.ਈ.ਓ. ਪੰਜਾਬ ਦੀਆਂ ਹਦਾਇਤਾਂ ਅਨੁਸਾਰ 2003 ਦੀ ਵੋਟਰ ਸੂਚੀ ਨਾਲ ਵੋਟਰ ਮੈਪਿੰਗ ਦੀ ਵਿਸ਼ੇਸ਼ ਸਹੂਲਤ ਦੇਣ ਲਈ 7 ਜੂਨ 2026 ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬੂਥ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦੌਰਾਨ ਬੀ.ਐਲ.ਓਜ਼ ਵੋਟਰਾਂ ਦੀ ਸਹੂਲਤ ਲਈ ਆਪਣੇ ਬੂਥਾਂ ’ਤੇ ਮੌਜੂਦ ਰਹਿਣਗੇ।

ਉਨ੍ਹਾਂ ਅਜਿਹੇ ਵੋਟਰਾਂ, ਜਿਨ੍ਹਾਂ ਦੀ ਅਜੇ ਤੱਕ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਨਹੀਂ ਹੋਈ, ਨੂੰ ਸਬੰਧਤ ਬੀ.ਐਲ.ਓਜ਼ ਨਾਲ ਤਾਲਮੇਲ ਕਰਕੇ ਆਪਣੀ ਮੈਪਿੰਗ ਕਰਵਾਉਣ ਦੀ ਅਪੀਲ ਵੀ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected !!