Uncategorized

ਪੀ.ਜੀ.ਆਰ.ਐਸ. ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਸਬੰਧੀ ਮੀਟਿੰਗ

ਨਵਾਂਸ਼ਹਿਰ, 4 ਜੂਨ ( ਸੂਤਰ )


ਸਹਾਇਕ ਕਮਿਸ਼ਨਰ ਜਨਰਲ -ਕਮ-ਸੀ.ਐਮ.ਐਫ.ਓ. ਰਮਨਜੀਤ, ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਪੀ.ਜੀ.ਆਰ.ਐਸ. ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਮੀਟਿੰਗ ਹੋਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਸਹਾਇਕ ਕਮਿਸ਼ਨਰ ਜਨਰਲ ਨੇ ਮੀਟਿੰਗ ਦੌਰਾਨ ਵਿਭਾਗ-ਵਾਰ ਪੈਂਡਿੰਗ ਸ਼ਿਕਾਇਤਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਏ.ਸੀ. (ਜ) ਨੇ ਸਬੰਧਤ ਅਧਿਕਾਰੀਆਂ ਤੋਂ ਪੈਂਡਿੰਗ ਸ਼ਿਕਾਇਤਾਂ ਦੀ ਮੌਜੂਦਾ ਸਥਿਤੀ ਬਾਰੇ ਰਿਪੋਰਟ ਪ੍ਰਾਪਤ ਕੀਤੀ।

ਸ੍ਰੀ ਰਮਨਜੀਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਦਾ ਨਿਪਟਾਰਾ ਤਰਜੀਹੀ ਆਧਾਰ ’ਤੇ ਜਲਦ ਤੋਂ ਜਲਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਹਦਾਇਤ ਕੀਤੀ ਕਿ ਹਰ ਸ਼ਿਕਾਇਤ ਦਾ ਗੁਣਵੱਤਾਪੂਰਨ ਹੱਲ ਕਰਕੇ ਨਿਪਟਾਰਾ ਰਿਪੋਰਟ ਪੋਰਟਲ ’ਤੇ ਅਪਲੋਡ ਕੀਤੀ ਜਾਵੇ ਤਾਂ ਜੋ ਸ਼ਿਕਾਇਤਕਰਤਾ ਨੂੰ ਸਹੀ ਜਾਣਕਾਰੀ ਮਿਲ ਸਕੇ। ਨਾਲ ਹੀ ਲੰਬੇ ਸਮੇਂ ਤੋਂ ਪੈਂਡਿੰਗ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ।ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!