Uncategorized

ਨਸ਼ਾ ਤਸਕਰਾਂ ਖ਼ਿਲਾਫ਼ ਜਾਣਕਾਰੀ ਦੇਣ ਲਈ ਲੋਕ ਅੱਗੇ ਆਉਣ: ਕੁਲਤਾਰ ਸਿੰਘ ਸੰਧਵਾਂ

ਫਰੀਦਕੋਟ 4 ਜੂਨ ( ਸੂਤਰ )


ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ ਲੋਕ ਭਲਾਈ ਲਈ ਇੱਕ ਅਹਿਮ ਕਦਮ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਵੀ ਬਰਾਮਦ ਕੀਤੀਆਂ ਗਈਆਂ ਹਨ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਇੱਕ ਨਵੀਂ ਪਹਿਲ ਕੀਤੀ ਗਈ ਹੈ, ਜਿਸ ਤਹਿਤ ਵਿਸ਼ੇਸ਼ ਈ-ਰਿਕਸ਼ੇ ਪਿੰਡਾਂ, ਸ਼ਹਿਰਾਂ ਅਤੇ ਬਾਜ਼ਾਰਾਂ ਵਿੱਚ ਭੇਜੇ ਜਾ ਰਹੇ ਹਨ। ਇਨ੍ਹਾਂ ਈ-ਰਿਕਸ਼ਿਆਂ ਵਿੱਚ ਸ਼ਿਕਾਇਤ ਬਾਕਸ ਲਗਾਏ ਗਏ ਹਨ, ਜਿਨ੍ਹਾਂ ਵਿੱਚ ਲੋਕ ਨਸ਼ਾ ਵੇਚਣ ਵਾਲਿਆਂ ਅਤੇ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਲਿਖ ਕੇ ਪਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਜਾਣ ਵਾਲੀ ਹਰ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਅਤੇ ਉਸ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਨਸ਼ਾ ਤਸਕਰ ਜਾਂ ਨਸ਼ਾ ਵੇਚਣ ਵਾਲੇ ਬਾਰੇ ਜਾਣਕਾਰੀ ਹੈ ਤਾਂ ਉਹ ਬਿਨ੍ਹਾ ਕਿਸੇ ਡਰ ਤੋਂ ਆਪਣੀ ਜਾਣਕਾਰੀ ਇਨ੍ਹਾਂ ਸ਼ਿਕਾਇਤ ਬਾਕਸਾਂ ਵਿੱਚ ਦਰਜ ਕਰਨ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਦੇ ਨਾਲ-ਨਾਲ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਜਲਦ ਸਾਕਾਰ ਹੋਵੇਗਾ।

Related Articles

Leave a Reply

Your email address will not be published. Required fields are marked *

Back to top button
error: Content is protected !!