Uncategorized

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਕੂੜਾ ਪ੍ਰਬੰਧਨ ਪ੍ਰੋਜੈਕਟਾਂ ਦਾ ਜਾਇਜ਼ਾ

ਮੌਜੂਦਾ ਪਲਾਂਟਾਂ ਦੀ ਸਾਂਭ-ਸੰਭਾਲ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਸਖ਼ਤ ਨਿਰਦੇਸ਼

ਬਰਨਾਲਾ 7 ਜੂਨ ( ਸੂਤਰ )


ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਮਿਸ਼ਨ ਦੀ ਕੂੜਾ ਪ੍ਰਬੰਧਨ ਸਬੰਧੀ ਇੱਕ ਅਹਿਮ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪਿੰਡਾਂ ਵਿੱਚ ਠੋਸ ਤੇ ਤਰਲ ਕੂੜਾ ਪ੍ਰਬੰਧਨ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕਰਨਾ ਅਤੇ ਇਹਨਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨਾ ਸੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਨੂੰ ODF ਪਲੱਸ (ਮਾਡਲ) ਦਰਜਾ ਦਿਵਾਉਣ ਲਈ ਕੁੱਲ 122 ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਜੈਕਟਾਂ ਦਾ ਟੀਚਾ ਹੈ। ਡਿਪਟੀ ਕਮਿਸ਼ਨਰ ਨੇ ਬਾਕੀ ਰਹਿੰਦੇ 58 ਪਿੰਡਾਂ ਦੇ ਕੰਮਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਦਿੱਤੇ ਅਤੇ ਮੌਜੂਦਾ ਪਲਾਂਟਾਂ ਦੀ ਮੁਰੰਮਤ ਅਤੇ ਚਾਲੂ ਕਰਨ ਲਈ ਕਿਹਾ। ਉਹਨਾਂ ਸਖ਼ਤ ਹਦਾਇਤ ਕੀਤੀ ਕਿ ਇਹ ਮੌਜੂਦਾ ਪਲਾਂਟ ਲਗਾਤਾਰ ਅਤੇ ਸੁਚਾਰੂ ਢੰਗ ਨਾਲ ਚੱਲਦੇ ਰਹਿਣੇ ਚਾਹੀਦੇ ਹਨ ਤਾਂ ਜੋ ਪਿੰਡਾਂ ਵਿੱਚ ਗੰਦਗੀ ਨਾ ਫੈਲੇ।

ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਪਿੰਡਾਂ ਦੇ ਲੋਕਾਂ ਨੂੰ ਘਰਾਂ ਵਿੱਚੋਂ ਨਿਕਲਣ ਵਾਲੇ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਨ ਲਈ ਜਾਗਰੂਕ ਕੀਤਾ ਜਾਵੇ, ਜੋ ਕਿ ਸਫ਼ਾਈ ਮੁਹਿੰਮ ਦਾ ਅਹਿਮ ਹਿੱਸਾ ਹੈ।

ਡਿਪਟੀ ਕਮਿਸ਼ਨਰ ਨੇ ਭਾਰਤ ਸਰਕਾਰ ਦੀਆਂ ਸਾਲ 2026 ਦੀਆਂ ਨਵੀਨਤਮ ਗਾਈਡਲਾਈਨਜ਼ ਅਨੁਸਾਰ ਜ਼ਿਲ੍ਹੇ ਵਿੱਚ ਫੀਕਲ ਸਲੱਜ ਮੈਨੇਜਮੈਂਟ (FSM) ਤਹਿਤ 15 KLD ਕੋ-ਟ੍ਰੀਟਮੈਂਟ ਪਲਾਂਟ ਦੀ ਪ੍ਰਪੋਜ਼ਲ ਨੂੰ ਜਲਦੀ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਗਏ, ਤਾਂ ਜੋ ਮਲ-ਮੂਤਰ ਦੀ ਰਹਿੰਦ-ਖੂੰਹਦ ਨੂੰ ਟ੍ਰੀਟ ਕਰਕੇ ਖਾਦ ਵਜੋਂ ਵਰਤਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਸਮੂਹ ਸਬੰਧਤ ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਵਾਤਾਵਰਣ ਦਿਵਸ ਦੇ ਮੌਕੇ ‘ਤੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣ। ਇਹਨਾਂ ਕੈਂਪਾਂ ਰਾਹੀਂ ਆਮ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ, ਕੂੜੇ ਦੇ ਸਹੀ ਨਿਪਟਾਰੇ ਅਤੇ ਪਾਣੀ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਕਿਉਂ ਕਿ ਆਮ ਲੋਕਾਂ ਦੇ ਸਹਿਯੋਗ, ਕੂੜੇ ਦੇ ਸਹੀ ਪ੍ਰਬੰਧਨ ਅਤੇ ਨਿਰੰਤਰ ਜਾਗਰੂਕਤਾ ਨਾਲ ਹੀ ਬਰਨਾਲਾ ਨੂੰ ਇੱਕ ਮਾਡਲ ਜ਼ਿਲ੍ਹਾ ਬਣਾਇਆ ਜਾ ਸਕਦਾ ਹੈ।

ਇਸ ਮੌਕੇ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੈਨੀਟੇਸ਼ਨ ਸ਼੍ਰੀ ਚਮਕ ਸਿੰਗਲਾ ਤੋਂ ਇਲਾਵਾ ਵੱਖ ਵੱਖ ਬਲਾਕਾਂ ਦੇ ਬੀ ਡੀ ਪੀ ਓ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!