Uncategorized

ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵਿਖੇ ਮੁਫ਼ਤ ਫਿਜੀਕਲ ਕੈਂਪ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 07 ਜੂਨ ( ਸੂਤਰ )


ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਾਦਲ- ਬਠਿੰਡਾ ਰੋਡ) ਵੱਲੋਂ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਲਿਕਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਏ.ਆਰ.ਓ ਫ਼ਿਰੋਜਪੁਰ ਦੀ ਆਰਮੀ ਅਗਨੀਵੀਰ ਭਰਤੀ ਦੇ ਫਿਜੀਕਲ ਟੈਸਟ ਲਈ ਮੁਫਤ ਪੂਰਵ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਕੈਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ, ਕਾਲਝਰਾਣੀ ਨੇ ਸਾਂਝੀ ਕੀਤੀ।

ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਕਾਲਝਰਾਣੀ ਵਿਖੇ ਮਿਤੀ 08 ਜੂਨ 2026 ਤੋਂ ਫਿਜੀਕਲ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ । ਉਕਤ ਜ਼ਿਲ੍ਹਿਆਂ ਦੇ ਯੁਵਕ ਜਿਨ੍ਹਾਂ ਦਾ ਲਿਖਤੀ ਪੇਪਰ ਹੋ ਚੁੱਕਾ ਹੈ ਉਹ ਜਲਦ ਤੋਂ ਜਲਦ ਕੈਂਪ ਕਾਲਝਰਾਣੀ ਵਿਖੇ ਫਿਜੀਕਲ ਟੈਸਟ ਦੀ ਤਿਆਰੀ ਲਈ ਰਿਪੋਰਟ ਕਰਨ ਅਤੇ ਯੁਵਕ ਦਾ ਕੱਦ 170 cm, ਛਾਤੀ ਬਿਨ੍ਹਾਂ ਫੁਲਾਏ 77 cm ਤੇ ਫੁਲਾ ਕੇ 82 cm ਹੋਣੀ ਚਾਹੀਦੀ ਹੈ।

ਉਕਤ ਜ਼ਿਲ੍ਹਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਮਿਤੀ 08, ਜੂਨ 2026 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਨਿੱਜੀ ਤੌਰ ’ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ ਵਿਖੇ ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਭਰਤੀ ਲਈ ਆਨ-ਲਾਈਨ ਅਪਲਾਈ ਕੀਤੇ ਫਾਰਮ ਦੀ ਫੋਟੋਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰੈਜੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ ਅਤੇ 02 ਤਾਜਾ ਪਾਸਪੋਰਟ ਸਾਈਜ ਫੋਟੋ ਸਮੇਤ ਪਹੁੰਚ ਕੇ ਫਿਜੀਕਲ ਤਿਆਰੀ ਲਈ ਰਜ਼ਿਸਟ੍ਰੇਸ਼ਨ ਕਰਵਾ ਕੇ ਟ੍ਰੇਨਿੰਗ ਸ਼ੁਰੂ ਕਰ ਸਕਦੇ ਹਨ।

ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 93167-13000 , 94641-52013 ਅਤੇ 94638-41615 ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ ।

Related Articles

Leave a Reply

Your email address will not be published. Required fields are marked *

Back to top button
error: Content is protected !!