Uncategorized

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ 8 ਜੂਨ ( ਸੂਤਰ )


ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀਮਤੀ ਅਨਿੰਦਤਾ ਮਿੱਤਰਾ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਾਵਨ ਗੁਰਧਾਮ ਦੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।


ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਦੌਰਾਨ ਉਨ੍ਹਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਸਿੱਖ ਧਰਮ ਦੇ ਇਸ ਮਹਾਨ ਆਧਿਆਤਮਿਕ ਕੇਂਦਰ ਦੀਆਂ ਪਰੰਪਰਾਵਾਂ ਅਤੇ ਵਿਰਾਸਤ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ। ਇਸ ਉਪਰੰਤ ਡਾ. ਸੀਮਾ ਖੰਨਾ ਵੱਲੋਂ ਸ੍ਰੀ ਦੁਰਗਿਆਣਾ ਮੰਦਰ ਵਿਖੇ ਵੀ ਮੱਥਾ ਟੇਕਿਆ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਚੋਣ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!