Uncategorized

ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਕੀਤੇ ਜਾਣਗੇ ਹੋਰ ਖਾਸ ਉਪਰਾਲੇ- ਵਿਧਾਇਕ ਸ਼ੈਰੀ ਕਲਸੀ

ਬਟਾਲਾ 9 ਜੂਨ ( ਸੂਤਰ )


ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਨੇ ਕਿਹਾ ਗਿਆ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਹੋਰ ਖਾਸ ਉਪਰਾਲੇ ਜਾਣਗੇ ਅਤੇ ਲੋਕਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾਣਗੇ।

ਬਟਾਲਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਉਨ੍ਹਾਂ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਜਾਰੀ ਹਨ ਅਤੇ ਹਲਕੇ ਵਿੱਚ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਗਏ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆਹੈ। ਸ਼ਹਿਰ ਦੀ ਲਾਇਬ੍ਰੇਰੀ ਦੀ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ।

ਸਕੂਲ ਆਫ ਐੱਮੀਨੈੱਸ ਦੀ ਉਸਾਰੀ ਕਰਵਾਈ ਗਈ ਹੈ। ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਪੁਜਦਾ ਕਰਨ ਲਈ ਆਮ ਆਦਮੀ ਕਲੀਨਿਕ ਖੋਲੇ ਗਏ ਹਨ। ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਸ਼ਿਵ ਬਟਾਲਵੀ ਦਾ ਆਦਮ ਕੱਦ ਬੁੱਤ ਲਗਾਇਆ ਗਿਆ ਹੈ। ਸ਼ਹਿਰ ਅੰਦਰ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਯਤਨ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!