Uncategorized

ਅਰਲੀ ਚਾਈਲਡਹੁੱਡ ਐਜੂਕੇਸ਼ਨ ਸਕੀਮ ਤਹਿਤ ਸਾਰੇ ਪਲੇਅ-ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ

ਬਿਨਾਂ ਰਜਿਸਟ੍ਰੇਸ਼ਨ ਚੱਲ ਰਹੇ ਪਲੇਅ-ਵੇਅ ਸਕੂਲਾਂ ਖ਼ਿਲਾਫ਼ ਹੋਵੇਗੀ ਕਾਰਵਾਈ — ਜ਼ਿਲ੍ਹਾ ਪ੍ਰੋਗਰਾਮ ਅਫਸਰ

ਮਾਲੇਰਕੋਟਲਾ, 09 ਜੂਨ ( ਸੂਤਰ )


ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਵੱਲੋਂ ਅਰਲੀ ਚਾਈਲਡਹੁੱਡ ਐਜੂਕੇਸ਼ਨ ਕੇਅਰ ਸਕੀਮ ਤਹਿਤ ਜਾਰੀ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਪਲੇਅ-ਵੇਅ ਸਕੂਲਾਂ ਲਈ ਸਬੰਧਿਤ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸੁਰੱਖਿਅਤ ਅਤੇ ਗੁਣਵੱਤਾ ਭਰਪੂਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪਲੇਅ-ਵੇਅ ਸਕੂਲਾਂ ਲਈ ਨਿਯਮ ਅਤੇ ਮਾਪਦੰਡ ਨਿਰਧਾਰਤ ਕੀਤੇ ਗਏ ਹਨ, ਜਿਨ੍ਹਾਂ ਦੀ ਪਾਲਣਾ ਕਰਨਾ ਹਰ ਸਕੂਲ ਪ੍ਰਬੰਧਕ ਦੀ ਜ਼ਿੰਮੇਵਾਰੀ ਹੈ।

ਜ਼ਿਲ੍ਹਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਾਰੇ ਪਲੇਅ-ਵੇਅ ਸਕੂਲਾਂ ਵਿੱਚ ਬੱਚਿਆਂ ਲਈ ਸੁਰੱਖਿਅਤ ਅਤੇ ਸਿਹਤਮੰਦ ਮਾਹੌਲ, ਸਾਫ਼-ਸੁਥਰੀਆਂ ਸਹੂਲਤਾਂ, ਯੋਗ ਅਤੇ ਪ੍ਰਸ਼ਿਕਸ਼ਿਤ ਸਟਾਫ਼, ਉਚਿਤ ਖੇਡ ਸਮੱਗਰੀ ਅਤੇ ਸਿਹਤ ਸਬੰਧੀ ਲੋੜੀਂਦੇ ਪ੍ਰਬੰਧ ਉਪਲਬਧ ਹੋਣ। ਇਸ ਨਾਲ ਮਾਪਿਆਂ ਦਾ ਭਰੋਸਾ ਵਧਦਾ ਹੈ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹ ਮਿਲਦਾ ਹੈ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਲੇਅ-ਵੇਅ ਸਕੂਲਾਂ ਨੇ ਅਜੇ ਤੱਕ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਜਲਦ ਤੋਂ ਜਲਦ ਲੋੜੀਂਦੇ ਦਸਤਾਵੇਜ਼ਾਂ ਸਮੇਤ ਅਰਜ਼ੀ ਜਮ੍ਹਾਂ ਕਰਵਾਉਣ। ਬਿਨਾਂ ਰਜਿਸਟ੍ਰੇਸ਼ਨ ਦੇ ਚੱਲ ਰਹੇ ਸਕੂਲਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਪਾਲਣਾ ਕਰਦੇ ਹੋਏ ਆਪਣੇ ਅਦਾਰਿਆਂ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਚਲਾਉਣ।

ਉਨ੍ਹਾਂ ਕਿਹਾ ਕਿ ਬੱਚਿਆਂ ਦਾ ਭਵਿੱਖ ਸਮਾਜ ਦੀ ਸਭ ਤੋਂ ਕੀਮਤੀ ਪੂੰਜੀ ਹੈ ਅਤੇ ਉਨ੍ਹਾਂ ਦੀ ਮੁੱਢਲੀ ਸਿੱਖਿਆ ਦੀ ਗੁਣਵੱਤਾ ਸੁਧਾਰਨ ਲਈ ਸਾਰੇ ਹਿੱਸੇਦਾਰਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਦਾਖਲਾ ਕੇਵਲ ਰਜਿਸਟਰਡ ਪਲੇਅ-ਵੇਅ ਸਕੂਲਾਂ ਵਿੱਚ ਹੀ ਕਰਵਾਉਣ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ, ਮਿਆਰੀ ਅਤੇ ਗੁਣਵੱਤਾ ਭਰਪੂਰ ਸਿੱਖਿਆ ਪ੍ਰਾਪਤ ਹੋ ਸਕੇ।

Related Articles

Leave a Reply

Your email address will not be published. Required fields are marked *

Back to top button
error: Content is protected !!