ਸ਼ਹਿਬਾਜ਼ ਰਾਣਾ ਨੂੰ ਮੁਸਲਿਮ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ’ਤੇ ਆਮ ਆਦਮੀ ਪਾਰਟੀ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ
ਸ਼ਹਿਬਾਜ਼ ਰਾਣਾ ਨੂੰ ਨਵੀਂ ਜ਼ਿੰਮੇਵਾਰੀ ਨਾਲ ਮੁਸਲਿਮ ਭਾਈਚਾਰੇ ਅਤੇ ਪਾਰਟੀ ਸੰਗਠਨ ਨੂੰ ਮਿਲੇਗੀ ਹੋਰ ਮਜ਼ਬੂਤੀ - ਸਾਹਿਦ ਜ਼ੁਬੈਰੀ

ਮਾਲੇਰਕੋਟਲਾ, 10 ਜੂਨ ( ਸੂਤਰ )

ਆਮ ਆਦਮੀ ਪਾਰਟੀ ਵੱਲੋਂ ਮਾਲੇਰਕੋਟਲਾ ਵਿੱਚ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਮੁਸਲਿਮ ਭਾਈਚਾਰੇ ਨਾਲ ਪਾਰਟੀ ਦੇ ਸਬੰਧਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਦੇ ਮੰਤਵ ਨਾਲ ਸ਼ਹਿਬਾਜ਼ ਰਾਣਾ ਨੂੰ ਮੁਸਲਿਮ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਇਸ ਮੌਕੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਮੀਡੀਆ ਕੋਆਰਡੀਨੇਟਰ ਸ਼ਾਹਿਦ ਜ਼ੁਬੈਰੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹਿਬਾਜ਼ ਰਾਣਾ ਦੀ ਨਿਯੁਕਤੀ ਨਾਲ ਨਾ ਸਿਰਫ਼ ਮੁਸਲਿਮ ਭਾਈਚਾਰੇ ਨੂੰ ਨਵੀਂ ਨੁਮਾਇੰਦਗੀ ਮਿਲੇਗੀ, ਸਗੋਂ ਪਾਰਟੀ ਦੇ ਜਨ ਅਧਾਰ ਅਤੇ ਸੰਗਠਨਾਤਮਕ ਢਾਂਚੇ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ।

ਨਵ-ਨਿਯੁਕਤ ਚੇਅਰਮੈਨ ਸ਼ਹਿਬਾਜ਼ ਰਾਣਾ ਨੇ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਸ਼੍ਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦੇ ਭਰੋਸੇ ’ਤੇ ਪੂਰੀ ਤਰ੍ਹਾਂ ਖਰਾ ਉਤਰਨ ਲਈ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ, ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਮਸਲਿਆਂ ਨੂੰ ਸਰਕਾਰ ਅਤੇ ਪਾਰਟੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ ਅਤੇ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਯਤਨ ਜਾਰੀ ਰਹਿਣਗੇ।

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ, ਪਾਰਦਰਸ਼ਤਾ ਅਤੇ ਲੋਕ ਭਲਾਈ ਦੀਆਂ ਨੀਤੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣਗੇ।




